July 24, 2026, 11:32 am
----------- Advertisement -----------
HomeNewsBreaking Newsਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਭਾਜਪਾ ਲਈ ਮੰਗੀਆਂ ਵੋਟਾਂ: ਪਟਿਆਲਾ ਵਿੱਚ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਭਾਜਪਾ ਲਈ ਮੰਗੀਆਂ ਵੋਟਾਂ: ਪਟਿਆਲਾ ਵਿੱਚ ਪਤਨੀ ਦਾ ਸਾਥ ਦੇਣ ਲਈ ਕਿਹਾ

Published on

----------- Advertisement -----------
  • ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ
  • ਪੰਜਾਬ ਦੇ ਲੋਕਾਂ ਦੇ ਨਾਂ ਜਾਰੀ ਕੀਤੀ ਗਈ ਚਿੱਠੀ

ਪਟਿਆਲਾ, 31 ਜੂਨ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ। ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਕਾਰਨ ਲੋਕ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਇਸ ਪੱਤਰ ਰਾਹੀਂ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇੱਕ ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇ ਸਾਡੇ ਸਾਂਝੇ ਸੁਪਨੇ ਲਈ ਤੁਹਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਨੂੰ ਸਮਰਪਿਤ ਹੋ ਕੇ ਪੂਰੀ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰ ਰਹੇ ਹਨ। 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਫੈਸਲਾਕੁੰਨ ਪਲ ਹੈ।

ਇਹ ਚੋਣ ਇੱਕ ਅਜਿਹਾ ਰਾਹ ਚੁਣਨ ਦੀ ਹੈ ਜੋ ਵਿਕਸਤ ਪੰਜਾਬ ਵੱਲ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਵਿਕਸਤ ਅਤੇ ਖੁਸ਼ਹਾਲ ਪੰਜਾਬ ਹੋਵੇਗਾ ਜਿੱਥੇ ਹਰ ਨਾਗਰਿਕ ਨੂੰ ਤਰੱਕੀ ਅਤੇ ਖੁਸ਼ਹਾਲੀ ਦਾ ਲਾਭ ਮਿਲੇਗਾ। ਲੋਕਾਂ ਦੇ ਲਗਾਤਾਰ ਵੱਧ ਰਹੇ ਸਮਰਥਨ ਨਾਲ ਮੈਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਅਤੇ ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਮੇਰੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਰਹੀ ਹੈ। ਮੈਂ ਵਿਸ਼ੇਸ਼ ਤੌਰ ‘ਤੇ ਪਟਿਆਲਾ ਲੋਕ ਸਭਾ ਦੇ ਨਾਗਰਿਕਾਂ ਨੂੰ ਵੱਡੀ ਗਿਣਤੀ ‘ਚ ਕਮਲ ਦਾ ਬਟਨ ਦਬਾ ਕੇ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...