ਅੱਜ ਯਾਨੀ ਕਿ 1 ਨਵੰਬਰ ਬੁੱਧਵਾਰ ਨੂੰ ਪੰਜਾਬ ‘ਚ ਹੋਣ ਜਾ ਰਹੀ ਮਹਾਡਿਬੇਟ ‘ਮੈਂ ਪੰਜਾਬ ਬੋਲਦਾ ਹਾਂ’ ‘ਚ ਕੌਣ- ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਤਕ ਸਸਪੈਂਸ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੁਝ ਸ਼ਰਤਾਂ ‘ਤੇ ਮਹਾਡਿਬੇਟ ਚ ਆਉਣ ਦੀ ਗੱਲ ਕਹੀ। ਇਸ ਤੋਂ ਇਲਾਵਾ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਆਮਦ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ।
ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮਹਾਡਿਬੇਟ’ ਚ ਹਿੱਸਾ ਲੈਣ ਲਈ ਆਉਂਦੇ ਹੋਏ ਸਾਬਕਾ CM ਚੰਨੀ ਨੂੰ ਰੋਕਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਅੱਜ ਬਹਿਸ ਲਈ ਆ ਰਹੇ ਸਨ। ਪਰ ਉਨ੍ਹਾਂ ਨੂੰ ਲੁਧਿਆਣੇ ਵਿਚ ਦਾਖਲਾ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਦੇ ਕਾਫਲੇ ਨੂੰ ਵਾਪਸ ਮੋੜ ਦਿੱਤਾ ਗਿਆ।
ਇਸ ਤੋਂ ਪਹਿਲਾ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਯੂਨੀਵਰਸਿਟੀ ਪੁੱਜੇ ਅਤੇ ਸੁਰੱਖਿਆ ਦੀ ਜਾਂਚ ਕਰਕੇ ਵਾਪਸ ਪਰਤ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸਾਰਿਆਂ ਨੂੰ ਇਸ ਬਹਿਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
----------- Advertisement -----------
‘ਮਹਾਡਿਬੇਟ’ ਲਈ ਆਉਂਦੇ ਹੋਏ ਸਾਬਕਾ CM ਚੰਨੀ ਨੂੰ ਲੁਧਿਆਣਾ ‘ਚ ਨਹੀਂ ਮਿਲੀ ਐਂਟਰੀ!
Published on
----------- Advertisement -----------

----------- Advertisement -----------