November 7, 2026, 9:29 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 5 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀ.ਏ.ਸੀ.ਐਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈ.ਓ.ਜੀ.ਐਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮ.ਸੀ.ਏ.) ਦੀ ਵੈੱਬਸਾਈਟ ‘ਤੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ।
ਦੱਸਣਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...