November 19, 2026, 3:59 am
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਸਾਬਕਾ ਲੇਡੀ DSP ਨੂੰ 6 ਸਾਲ ਦੀ ਸਜ਼ਾ, ਪੜ੍ਹੋ...

ਪੰਜਾਬ ਪੁਲਿਸ ਦੀ ਸਾਬਕਾ ਲੇਡੀ DSP ਨੂੰ 6 ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------
  • ਚੰਡੀਗੜ੍ਹ ਸੀਬੀਆਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਣਾਈ ਸਜ਼ਾ
  • 90 ਲੱਖ ਦੀ ਨਕਦੀ, ਸ਼ਰਾਬ ਤੇ ਹਥਿਆਰ ਹੋਏ ਸੀ ਬਰਾਮਦ

ਚੰਡੀਗੜ੍ਹ, 8 ਫਰਵਰੀ 2024 – ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਜਦੋਂ ਉਸ ਖਿਲਾਫ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਨਿਊ ਚੰਡੀਗੜ੍ਹ ਦੇ ਇੱਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਤੋਂ ਬਾਅਦ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਦੀ ਤਲਾਸ਼ੀ ਲਈ ਅਤੇ ਉਥੋਂ 90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਤੋਂ ਇਲਾਵਾ ਹਥਿਆਰ ਅਤੇ ਕਾਰਤੂਸ ਵੀ ਮਿਲੇ ਹਨ। ਸੀਬੀਆਈ ਨੇ ਉਸ ਦੇ ਘਰੋਂ ਸ਼ਰਾਬ ਦੀਆਂ 53 ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਉਸ ਖਿਲਾਫ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ।

ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਜਦੋਂ ਗਵਾਹੀ ਹੋਈ ਤਾਂ ਰਾਕਾ ਗੇਰਾ ‘ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਉਣ ਵਾਲੇ ਬਿਲਡਰ ਨੇ ਵਿਰੋਧ ਕੀਤਾ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ‘ਤੇ ਲਗਭਗ 5 ਸਾਲ ਤੱਕ ਰੋਕ ਲਗਾ ਦਿੱਤੀ। ਜਦੋਂ ਅਗਸਤ 2023 ਵਿੱਚ ਹਾਈ ਕੋਰਟ ਤੋਂ ਸਟੇਅ ਹਟਾ ਲਿਆ ਗਿਆ ਤਾਂ ਇਸਦੀ ਸੁਣਵਾਈ ਸ਼ੁਰੂ ਹੋਈ।

ਸੀਬੀਆਈ ਦੇ ਵਕੀਲ ਨੇ ਅਦਾਲਤ ਵਿੱਚ ਸ਼ਿਕਾਇਤਕਰਤਾ ਬਿਲਡਰ ਅਤੇ ਡੀਐਸਪੀ ਰਾਕਾ ਗੇਰਾ ਵਿਚਕਾਰ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ। ਜਿਸ ਰਾਹੀਂ ਉਸ ਨੇ ਦਾਅਵਾ ਕੀਤਾ ਕਿ ਉਸ ਕੋਲ ਮੁਲਜ਼ਮ ਅਤੇ ਸ਼ਿਕਾਇਤਕਰਤਾ ਵਿਚਕਾਰ ਹੋਈ ਗੱਲਬਾਤ ਦੀ ਟ੍ਰਾਂਸਕ੍ਰਿਪਟ ਅਤੇ ਫੁਟੇਜ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਡੀਐਸਪੀ ਨੇ ਰਿਸ਼ਵਤ ਮੰਗੀ ਸੀ।

ਇਸ ਮਾਮਲੇ ਵਿੱਚ 2017 ਵਿੱਚ ਰਾਕਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਰਾਕਾ ਨੇ ਸੈਸ਼ਨ ਕੋਰਟ ਵਿੱਚ ਸਜ਼ਾ ਖ਼ਿਲਾਫ਼ ਅਪੀਲ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਸੀਬੀਆਈ ਅਦਾਲਤ ਵਿੱਚ ਗਿਆ ਅਤੇ ਇੱਥੋਂ ਉਸ ਨੂੰ ਸਜ਼ਾ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...