ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਨੂੰ ਲੈ ਕੇ ਹਰ ਕੋਈ ਉਨ੍ਹਾਂ ਨੂੰ ਸ਼ੁਭਕਾਮਨਾਵਾ ਦੇ ਰਿਹਾ ਹੈ। ਉਨ੍ਹਾਂ ਦਾ ਵਿਆਹ ਡਾ: ਗੁਰਪ੍ਰੀਤ ਕੌਰ ਨਾਲ ਹੋਵੇਗਾ। ਵਿਆਹ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਪਰ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਬਰਨਾਲਾ ਦੇ ਸਾਬਕਾ ਵਿਧਾਇਕ ਨੇ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ। ਲੋਕਾਂ ਨੇ ਕਾਂਗਰਸ ਨੂੰ ਵਧਾਈ ਵੀ ਦਿੱਤੀ ਸੀ।
ਵਿਧਾਨ ਸਭਾ ਹਲਕਾ ਭਦੌੜ (ਰਿਜ਼ਰਵ) ਸੀਟ ਤੋਂ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਰਹੇ ਨਿਰਮਲ ਸਿੰਘ ਨਿੰਮਾ ਨੇ 6 ਮਾਰਚ 2022 ਨੂੰ ਲੁਧਿਆਣਾ ਦੀ ਇੱਕ ਔਰਤ ਨਾਲ ਵਿਆਹ ਕੀਤਾ ਸੀ। ਨਿੰਮਾ ਨੂੰ ਕੁਝ ਸਮਾਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਕੀਤਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਨਿੰਮਾ ਦੇ ਵਿਆਹ ਦੀ ਇੰਟਰਨੈੱਟ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ।
ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ ਤੋਂ ਚੋਣ ਜਿੱਤਣ ਤੋਂ ਬਾਅਦ ਨਿੰਮਾ ਹਾਲ ਹੀ ਵਿੱਚ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਬਾਅਦ ‘ਚ ਉਹ ਕਾਂਗਰਸ ‘ਚ ਵਾਪਸ ਆ ਗਏ ਸਨ। ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਜਿੱਤ ਕੇ ਵਿਧਾਇਕ ਬਣੇ ਸਨ। 2017 ‘ਚ ਉਨ੍ਹਾਂ ਨੂੰ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਮਿਲੀ ਸੀ ਪਰ ਆਖਰੀ ਸਮੇਂ ‘ਤੇ ਟਿਕਟ ਬਦਲ ਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਨੂੰ ਸੌਂਪ ਦਿੱਤੀ ਗਈ ਸੀ।
----------- Advertisement -----------
ਭਗਵੰਤ ਮਾਨ ਤੋਂ ਪਹਿਲਾਂ ਇਸ ਸਾਬਕਾ ਵਿਧਾਇਕ ਨੇ ਵੀ ਕਰਵਾਇਆ ਸੀ ਦੂਜਾ ਵਿਆਹ
Published on
----------- Advertisement -----------
----------- Advertisement -----------












