September 23, 2026, 8:27 am
----------- Advertisement -----------
HomeNewsBreaking Newsਚੰਡੀਗੜ੍ਹ ਹਾਈਕੋਰਟ ਬਾਰ ਕੌਂਸਲ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ: ਸ਼ੁੱਕਰਵਾਰ ਦੇਰ ਰਾਤ ਪੁਲਿਸ...

ਚੰਡੀਗੜ੍ਹ ਹਾਈਕੋਰਟ ਬਾਰ ਕੌਂਸਲ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ: ਸ਼ੁੱਕਰਵਾਰ ਦੇਰ ਰਾਤ ਪੁਲਿਸ ਨੇ ਕੀਤੀ ਕਾਰਵਾਈ

Published on

----------- Advertisement -----------
  • ਵਕੀਲ ਨਾਲ ਕੁੱਟਮਾਰ ਦਾ ਹੈ ਮਾਮਲਾ

ਚੰਡੀਗੜ੍ਹ, 13 ਜੁਲਾਈ 2024 – ਚੰਡੀਗੜ੍ਹ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਸ਼ੁੱਕਰਵਾਰ ਦੇਰ ਰਾਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਰਣਜੀਤ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਪੁਲੀਸ ਨੇ 1 ਜੁਲਾਈ ਨੂੰ ਦਰਜ ਕੀਤਾ ਸੀ। ਸਬੂਤਾਂ ਨੂੰ ਨਸ਼ਟ ਕਰਨ ਲਈ ਉਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਗਾਇਬ ਕਰਨ ਦਾ ਵੀ ਦੋਸ਼ ਹੈ।

ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੇ ਵੀ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ। ਉਦੋਂ ਤੋਂ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹੁਕਮ ਜਾਰੀ ਕੀਤੇ ਕਿ ਵਿਕਾਸ ਮਲਿਕ ਖਿਲਾਫ 10 ਦਿਨਾਂ ਦੇ ਅੰਦਰ ਜਾਂਚ ਕਰਵਾਈ ਜਾਵੇ ਅਤੇ ਕਾਰਵਾਈ ਕੀਤੀ ਜਾਵੇ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਹਾਈਕੋਰਟ ਦੇ ਵਕੀਲ ਰਣਜੀਤ ਸਿੰਘ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਉਸ ਨੇ ਕਿਹਾ ਕਿ ਉਹ ਵਿਕਾਸ ਮਲਿਕ ਅਤੇ ਸਵਰਨ ਸਿੰਘ ਖ਼ਿਲਾਫ਼ ਕੇਸ ਲੜ ਰਿਹਾ ਸੀ। ਉਹ ਇਸ ਮਾਮਲੇ ਸਬੰਧੀ ਸੰਮਨ ਦੇਣ ਲਈ ਵਕੀਲ ਵਿਕਾਸ ਮਲਿਕ ਦੇ ਦਫ਼ਤਰ ਗਿਆ ਸੀ। ਇੱਥੇ 7-8 ਲੋਕ ਬੈਠੇ ਸਨ। ਜਿਨ੍ਹਾਂ ਵਿਚੋਂ ਉਹ ਕੁਝ ਲੋਕਾਂ ਨੂੰ ਜਾਣਦਾ ਹੈ। ਇਸ ਦੌਰਾਨ ਉਸ ਨਾਲ ਕੁੱਟਮਾਰ ਕੀਤੀ ਗਈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...