September 11, 2026, 1:06 pm
----------- Advertisement -----------
HomeNewsBreaking Newsਦੁਕਾਨਾਂ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ...

ਦੁਕਾਨਾਂ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

Published on

----------- Advertisement -----------

ਹੁਸ਼ਿਆਰਪੁਰ, 21 ਮਾਰਚ 2023: ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।

ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਅੱਜ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...