October 17, 2026, 11:09 am
----------- Advertisement -----------
HomeNewsBreaking Newsਮਕਾਨ ਦੀ ਛੱਤ ਡਿੱਗਣ ਨਾਲ ਚਾਰ ਦੀ ਮੌਤ: ਮਰਨ ਵਾਲਿਆਂ 'ਚ ਪਤੀ-ਪਤਨੀ...

ਮਕਾਨ ਦੀ ਛੱਤ ਡਿੱਗਣ ਨਾਲ ਚਾਰ ਦੀ ਮੌਤ: ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ 2 ਬੱਚੇ ਸ਼ਾਮਲ

Published on

----------- Advertisement -----------

ਪਾਤੜਾਂ, 21 ਜੁਲਾਈ 2022 – ਪੰਜਾਬ ਦੇ ਪਾਤੜਾਂ ਵਿੱਚ ਭਾਰੀ ਮੀਂਹ ਦੌਰਾਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਪਰਿਵਾਰ ਵਿੱਚ ਕੁੱਲ ਪੰਜ ਮੈਂਬਰ ਸਨ ਅਤੇ ਇੱਕ 15 ਸਾਲਾ ਨੌਜਵਾਨ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਕੇ ਪਤੀ-ਪਤਨੀ ਸਮੇਤ 12 ਸਾਲ ਦੇ ਬੇਟੇ ਅਤੇ 10 ਸਾਲ ਦੀ ਬੇਟੀ ਸਮੇਤ ਮੌਤ ਹੋ ਗਈ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਵੇਰੇ ਹਸਪਤਾਲ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਜ਼ਿਲੇ ਦੇ ਜਾਖਲ ਰੋਡ ‘ਤੇ ਹੀਰੋ ਹਾਂਡਾ ਏਜੰਸੀ ਨੇੜੇ ਬੁੱਧਵਾਰ ਰਾਤ ਨੂੰ ਇਕ ਮਕਾਨ ਦੀ ਛੱਤ ਡਿੱਗ ਗਈ। ਅਨਾਜ ਮੰਡੀ ਵਿੱਚ ਕੰਮ ਕਰਨ ਵਾਲਾ ਇੱਕ ਮਜ਼ਦੂਰ ਆਪਣੇ ਪਰਿਵਾਰ ਸਮੇਤ ਘਰ ਵਿੱਚ ਹੀ ਸੀ। ਛੱਤ ਡਿੱਗਣ ਨਾਲ ਪੂਰਾ ਪਰਿਵਾਰ ਮਲਬੇ ਹੇਠਾਂ ਦੱਬ ਗਿਆ। ਰਾਤ ਸਮੇਂ ਮੀਂਹ ਪੈ ਰਿਹਾ ਸੀ, ਜਿਸ ਕਾਰਨ ਆਸ-ਪਾਸ ਦੇ ਲੋਕਾਂ ਨੂੰ ਘਟਨਾ ਦਾ ਪਤਾ ਹੀ ਨਹੀਂ ਲੱਗਾ। ਸਵੇਰੇ ਜਦੋਂ ਲੋਕ ਉੱਠੇ ਤਾਂ ਮਕਾਨ ਦੀ ਛੱਤ ਡਿੱਗੀ ਦੇਖ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ।

ਛੱਤ ਤੋਂ ਡਿੱਗੇ ਮਲਬੇ ਹੇਠੋਂ ਪੰਜ ਲੋਕਾਂ ਨੂੰ ਕੱਢਿਆ ਗਿਆ। ਇਨ੍ਹਾਂ ‘ਚੋਂ ਦੋ ਬੱਚਿਆਂ ਦੇ ਨਾਲ-ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਸੀ। ਇੱਕ 15 ਸਾਲ ਦਾ ਨੌਜਵਾਨ ਸਾਹ ਲੈ ਰਿਹਾ ਸੀ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਵਿਧਾਇਕ ਕੁਲਵੰਤ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕਾਂ ਦੇ ਨਾਮ ਅਜੇ ਤੱਕ ਨਹੀਂ ਦੱਸੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...