October 28, 2026, 6:13 am
----------- Advertisement -----------
HomeNewsLatest Newsਪੁਲਿਸ ਹਿਰਾਸਤ ‘ਚੋਂ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦੀ ਸਾਜ਼ਿਸ਼ ਦਾ ਪਰਦਾਫਾਸ਼...

ਪੁਲਿਸ ਹਿਰਾਸਤ ‘ਚੋਂ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚਾਰ ਮੈਂਬਰੀ ਐਸ.ਆਈ.ਟੀ. ਦਾ ਗਠਨ

Published on

----------- Advertisement -----------

ਚੰਡੀਗੜ, 4 ਅਕਤੂਬਰ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਐਸ.ਆਈ.ਟੀ. ਵਿੱਚ ਪਟਿਆਲਾ ਰੇਂਜ ਦੇ ਆਈ.ਜੀ.ਪੀ. ਐਮ.ਐਸ. ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ ਵਿੱਚ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਓਪਿੰਦਰਜੀਤ ਸਿੰਘ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ। ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਪੁਲਿਸ ਥਾਣਾ ਸਿਟੀ-1 ਮਾਨਸਾ ਵੱਲੋਂ ਐਸ.ਆਈ.ਟੀ. ਨੂੰ ਪੂਰਾ ਸਹਿਯੋਗ ਹੋਵੇਗਾ । ਲੋੜ ਪੈਣ ਤੇ ਬਠਿੰਡਾ ਅਤੇ ਪਟਿਆਲਾ ਰੇਂਜ ਦੇ ਕਿਸੇ ਹੋਰ ਅਧਿਕਾਰੀ ਨੂੰ ਵੀ ਐਸ.ਆਈ.ਟੀ. ਦੀ ਸਹਾਇਤਾ ਲਈ ਚੁਣਿਆ ਜਾ ਸਕਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪਿ੍ਰਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਸੀ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਉਸ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਸੀ । ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਜਾਵੇਗਾ ਅਤੇ ਪੁਲੀਸ ਵੱਲੋਂ ਉਨਾਂ ਖਿਲਾਫ ਸਬੰਧਤ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਨੂੰ ਜਾਂਚ ਪ੍ਰੀਕਿਰਿਆ ਵਿੱਚ ਤੇਜ਼ੀ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...