November 19, 2026, 4:22 pm
----------- Advertisement -----------
HomePunjabbusinessਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ ਅਤੇ ਏ.ਏ.ਓ (ਐਲ.ਆਈ.ਸੀ/ਜੀ.ਆਈ.ਸੀ)–2023 ਲਈ ਐਂਟਰੈਂਸ ਟੈਸਟ ਵਾਸਤੇ...

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ ਅਤੇ ਏ.ਏ.ਓ (ਐਲ.ਆਈ.ਸੀ/ਜੀ.ਆਈ.ਸੀ)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ

Published on

----------- Advertisement -----------

ਚੰਡੀਗੜ੍ਹ, 11 ਮਈ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ 07 ਜੂਨ ਨੂੰ ਸਵੇਰੇ 10:00 ਵਜੇ ਹੋਵੇਗਾ। ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ.ਓ. ਅਤੇ ਏ.ਓ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –3-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 24 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...