July 22, 2024, 4:56 am
----------- Advertisement -----------
HomePunjabbusinessਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ...

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 08 ਜੁਲਾਈ ਨੂੰ

Published on

----------- Advertisement -----------

ਗੁਰਦਾਸਪੁਰ, 3 ਜੁਲਾਈ – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟਰੇਨਿੰਗ ਕਰਨ ਉਪਰੰਤ 3500 ਰੁਪਏ ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਂਸਲਿੰਗ ਮਿਤੀ 08 ਜੁਲਾਈ 2024 ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਵਿਆਹੀਆਂ ਲੜਕੀਆਂ ਜਿਨਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ਼ ਫ਼ੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜ਼ਰ ਹੋਣ।

ਉਨ੍ਹਾਂ ਕਿਹਾ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀਆਂ ਨੂੰ ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 80548—00880 ਅਤੇ 75089—73471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...