June 10, 2026, 6:03 pm
----------- Advertisement -----------
HomeNewsHealthਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਦ ਦਾ ਮੁਫ਼ਤ ਆਪਰੇਸ਼ਨ...

ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਦ ਦਾ ਮੁਫ਼ਤ ਆਪਰੇਸ਼ਨ ਹੋਇਆ

Published on

----------- Advertisement -----------

ਐਸਏਐਸ ਨਗਰ/ਬੂਥਗਡ਼੍ਹ ,18 ਸਤੰਬਰ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ ਦੀ 6 ਸਾਲਾ ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ, ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ। ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।

ਬੱਚੇ ਦੀ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੀ ਨੂੰ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੀ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ। ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ ਵਿਚਲੇ ਛੇਦ ਦਾ ਸਫ਼ਲ ਆਪਰੇਸ਼ਨ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ ਤੰਦਰੁਸਤ ਹੈ। ਬੱਚੀ ਦੇ ਮਾਪਿਆਂ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੀ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ ਅਤੇ ਪਰਿਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ) ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...