July 21, 2026, 11:07 pm
----------- Advertisement -----------
HomeNewsBreaking News28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ...

28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 25 ਅਗਸਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਧੀਆਂ ਦੇ ਸਨਮਾਨ ਵਿੱਚ ਮਿਤੀ 28 ਤੋਂ 30 ਅਗਸਤ 2024 ਤੱਕ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿੱਚ ਤੀਆਂ ਦਾ ਮੇਲਾਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਜਿੱਥੇ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਹੈ ਉਥੇ ਹੀ ਇਸ ਰਾਹੀਂ ਸਾਡੇ ਸਮਾਜ ਵਿੱਚ ਅੱਧੀ ਹਿੱਸੇਦਾਰੀ ਰੱਖਣ ਵਾਲੀਆਂ ਔਰਤਾਂ ਨੂੰ ਸਨਮਾਨ ਦੇਣਾ ਵੀ ਹੈ।

ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਮੇਲੇ ਵਿੱਚ ਜਿੱਥੇ ਤੀਆਂ ਦੇ ਰਵਾਇਤੀ ਵਿਰਾਸਤੀ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਵਿਚ ਔਰਤਾਂ ਵੱਲੋਂ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਿਭਾਈ ਜਾ ਰਹੀ ਭੁਮਿਕਾ ਅਤੇ ਸਫਲ ਔਰਤਾਂ ਦੇ ਜੀਵਨ ਤੇ ਚਰਚਾ ਵੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਨਾਮੀ ਗਾਇਕ ਜਿੰਨ੍ਹਾਂ ਵਿਚ ਗੁਰਲੇਜ ਅਖ਼ਤਰ, ਅਫ਼ਸਾਨਾ ਖਾਨ ਅਤੇ ਕੰਵਰ ਗਰੇਵਾਲ ਵੀ ਵਿਸੇਸ਼ ਤੌਰ ਤੇ ਇਸ ਮੇਲੇ ਵਿਚ ਆਪਣੀ ਪੇਸ਼ਕਾਰੀ ਦੇਣ ਲਈ ਪਹੁੰਚ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਵੱਖ ਵੱਖ ਪ੍ਰਕਾਰ ਦੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਹੋਣਗੇ ਅਤੇ ਵੱਖ ਵੱਖ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਪੰਜਾਬੀ ਸਭਿਆਚਾਰ ਦੀ ਪ੍ਰਦਰਸ਼ਨੀ, ਪੁਰਾਤਨ ਵਿਰਸੇ ਦੀ ਝਲਕ, ਪੇਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇ, ਪੀਂਘਾਂ, ਗੁੱਤ ਗੁੰਦਣ ਦੇ ਮੁਕਾਬਲੇ, ਵਿਚਾਰ ਗੋਸਠੀ, ਗਿੱਧਾ, ਭੰਗੜਾ, ਰਵਾਇਤੀ ਖੇਡਾਂ, ਰਵਾਇਤੀ ਖਾਣੇ, ਰਵਾਇਤੀ ਪੋਸ਼ਾਕਾਂ ਦੇ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਹਰ ਰੋਜ ਸੁਰਾਂ ਦੀ ਸ਼ਾਮ ਵਿਚ ਨਾਮੀ ਕਲਾਕਾਰ ਆਪਣੀ ਪੇਸ਼ਕਾਰੀ ਦਿਆ ਕਰਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਔਰਤਾਂ ਨੂੰ ਇਸ ਤੀਆਂ ਦੇ ਮੇਲੇ ਵਿਚ ਹੁੰਮ ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...