May 26, 2026, 11:52 am
----------- Advertisement -----------
HomeNewsBreaking Newsਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ...

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Published on

----------- Advertisement -----------

ਚੰਡੀਗੜ੍ਹ, 19 ਦਸੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ ।

ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ ਬੈਂਕਾਂ ਵਿੱਚ ਪਈ ਹੈ।

ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ।

ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ।

ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ।

ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ

੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ।

੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ।

੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ ।

੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...