September 28, 2026, 11:12 pm
----------- Advertisement -----------
HomeNewsLatest Newsਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਫਰਮ ਦਾ ਲਾਇਸੰਸ ਕੀਤਾ ਰੱਦ

ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਫਰਮ ਦਾ ਲਾਇਸੰਸ ਕੀਤਾ ਰੱਦ

Published on

----------- Advertisement -----------

ਐਸ.ਏ.ਐਸ ਨਗਰ : ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਫਰਮ ਸਬੰਧੀ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ. ਨਗਰ ਤੋਂ ਪ੍ਰਾਪਤ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸ਼ੈਕਸ਼ਨ 8(1) ਅਨੁਸਾਰ ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਫਰਮ ਐਸ.ਸੀ.ਓ. 505, ਦੂਜੀ ਮੰਜ਼ਿਲ, ਸੈਕਟਰ-70, ਮੋਹਾਲੀ , ਐਸ.ਏ.ਐਸ. ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਤੁਰੰਤ ਅਸਰ ਨਾਲ ਰੱਦ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਕੰਨਲਟੈਂਸੀ ਦੇ ਕੰਮ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਫਰਮ ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ, ਐਸ.ਸੀ.ਓ. ਨੰਬਰ 505, ਦੂਜੀ ਮੰਜਿਲ, ਸੈਕਟਰ 70, ਮੋਹਾਲੀ, ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਲਾਇੰਸੈਸ ਜਾਰੀ ਕੀਤਾ ਗਿਆ ਸੀ। ਇਸ ਫਰਮ ਦੇ ਪਾਰਟਨਰ ਸ੍ਰੀ ਦੀਪਕ ਜਿੰਦਲ ਪੁੱਤਰ ਸ੍ਰੀ ਸੁਖਦਰਸ਼ਨ ਜਿੰਦਲ , ਸ੍ਰੀ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਸ੍ਰੀ ਅਸ਼ੂਤੋਸ਼ ਗੁਪਤਾ ਪੁੱਤਰ ਸ੍ਰੀ ਵੀਰ ਪ੍ਰਕਾਸ਼ ਗੁਪਤਾ ਪਾਰਟਨਰਜ਼ ਹਨ। ਇਨ੍ਹਾਂ ਪਾਰਟਟਨਰਜ਼ ਵੱਲੋਂ 13 ਅਗਸਤ 2019 ਰਾਹੀ ਲਿਖਿਆ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਇਹ ਕੰਮ ਬੰਦ ਕਰ ਦਿੱਤਾ ਹੈ ਅਤੇ ਫਰਮ ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਨੂੰ ਜਾਰੀ ਲਾਇਸੰਸ ਕੈਂਸਲ ਕਰਨ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਫਰਮ ਦੇ ਪਾਰਟਨਰਾਂ ਦੇ ਖੁੱਦ ਜਾਂ ਇਨ੍ਹਾਂ ਦੀ ਫਰਮ ਦੇ ਖਿਲਾਫ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਲਈ ਫੈਡਰਲ ਸਟੱਡੀ ਐਂਡ ਇੰਮੀਗਰੇਸ਼ਨ ਕੰਨਸੇਲਟੈਂਟ ਫਰਮ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...