July 3, 2026, 9:29 am
----------- Advertisement -----------
HomeNewsLatest Newsਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ...

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

Published on

----------- Advertisement -----------

ਪਟਿਆਲਾ, 11 ਮਾਰਚ (ਬਲਜੀਤ ਮਰਵਾਹਾ): ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ।

ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹਿੰਦੁਸਤਾਨ ਯੂਨੀਲੀਵਰ ਤੋਂ ਦੇਬਨਾਥ ਗੁਹਾ ਨੇ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਟਮਾਟਰਾਂ ਦੀ ਪੇਸਟ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਭਾਈਵਾਲਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਜੇਕਰ ਉਹ ਵਧੀਆ ਕੁਆਲਿਟੀ ਦਾ ਟਮਾਟਰ ਪੰਜਾਬ ਵਿੱਚੋਂ ਖਰੀਦਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਦੀ ਕਿਸਾਨ ਕੈਚਅੱਪ ਫੈਕਟਰੀ ਨਾਭਾ ਵਿਖੇ ਹੈ। ਇੱਕ ਸਾਲ ਵਿੱਚ ਇਸ ਫੈਕਟਰੀ ਨੂੰ 10 ਹਜ਼ਾਰ ਟਨ ਟਮਾਟਰ ਚਾਹੀਦਾ ਹੈ ਜਿਸ ਵਿੱਚੋ 9.5 ਹਜ਼ਾਰ ਟਨ ਨਾਸਿਕ ਮਹਾਰਾਸ਼ਟਰ ਵਿੱਚੋਂ ਆ ਰਿਹਾ।

ਇਸੇ ਤਰ੍ਹਾਂ ਤ੍ਰਿਪੜੀ ਮਾਰਕੀਟ ਪਟਿਆਲਾ ਤੋਂ ਚੰਦਰਦੀਪ ਨਾਸਰਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦੇ ਉੱਦਮ ਸਦਕਾ ਘਰ ਬੈਠਿਆਂ ਹੀ ਆਨਲਾਈਨ ਪ੍ਰਣਾਲੀ ਦੇ ਰਾਹੀਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਮਿਲਣ ਲੱਗ ਪਈਆਂ ਹਨ, ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰ ਕੰਮ ਲਈ ਲੰਬੀਆਂ ਲਾਈਨਾਂ ਵਿੱਚ ਖੜਨਾ ਪੈਂਦਾ ਸੀ। ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਪਟਿਆਲਾ ਤੋਂ ਸਤਿੰਦਰ ਸੈਣੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਨੂੰ ਮਿਲਣ ਦੀ ਬੜੀ ਕੋਸ਼ਿਸ਼ ਕੀਤੀ ਪਰ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਵੀ ਮਿਲਣਾ ਔਖਾ ਸੀ ਪਰ ਇਸ ਸਰਕਾਰ ਵਿੱਚ ਮੁੱਖ ਮੰਤਰੀ ਸਾਡੇ ਵਿਚਕਾਰ ਆ ਕੇ ਬੈਠੇ ਹਨ।
ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਫ਼ਸਲ ਦੇ ਖਰੀਦ ਪ੍ਰਬੰਧਾਂ ਵਿਚ ਆਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੀਦ ਵਿੱਚ ਬਹੁਤ ਜ਼ਿਆਦਾ ਸੁਧਾਰ ਆਇਆ ਹੈ ਅਤੇ ਲਿਫਟਿੰਗ ਦੀ ਵੀ ਸਮੱਸਿਆ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਆ ਰਹੇ ਹਨ, ਆੜ੍ਹਤੀ ਮਜ਼ਦੂਰੀ ਮਿਲ ਰਹੀ ਹੈ ਅਤੇ ਬਾਰਦਾਨੇ ਦੀ ਕਮੀ ਦੂਰ ਹੋਈ ਹੈ।

ਦੂਜੇ ਪਾਸੇ ਭੱਠਾ ਐਸੋਸੀਏਸ਼ਨ ਤੋਂ ਸਿਕੰਦ ਵੀਰ ਜਿੰਦਲ ਨੇ ਕਿਹਾ ਕਿ ਮਾਨ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਜੀ ਨੇ ਇਹ ਕਿਹਾ ਸੀ ਕਿ ਸਾਡੀ ਸਰਕਾਰ ਸੱਥਾਂ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਲਈ ਸਰਕਾਰ ਦੇ ਦੁਆਰ ਨਹੀਂ ਜਾਣਾ ਪੈ ਰਿਹਾ, ਸਗੋਂ ਸਰਕਾਰ ਲੋਕਾਂ ਦੇ ਦੁਆਰ ਆ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਟਾਂ ਬਣਾਉਣ ਲਈ ਪਹਿਲਾਂ ਦੋ ਏਕੜ ਜ਼ਮੀਨ ਤੱਕ ਪੁਟਾਈ ਦੀ ਪ੍ਰਵਾਨਗੀ ਸੀ ਪਰ ਇਸ ਸਰਕਾਰ ਨੇ ਹੱਦ ਵਧਾ ਕੇ ਪੰਜ ਏਕੜ ਕੀਤੀ ਹੈ, ਜਿਸ ਦੇ ਨਾਲ ਭੱਠਾ ਉਦਯੋਗ ਵੱਡੀ ਮੁਸ਼ਕਿਲ ਵਿੱਚੋਂ ਨਿਕਲ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 12 ਫੀਸਦੀ ਜੀ.ਐਸ.ਟੀ. ਨੂੰ ਘਟਾਇਆ ਜਾਵੇ।

ਹੋਟਲ ਐਸੋਸੀਏਸ਼ਨ ਤੋਂ ਗੁਰਦੀਪ ਸਿੰਘ ਵਾਲੀਆ ਨੇ ਕਿਹਾ ਕਿ ਪਟਿਆਲਾ ਸਰਹਿੰਦ ਰੋਡ ਉਤੇ ਵਸਦੇ ਪਿੰਡ ਲੁਧਿਆਣਾ, ਜਲੰਧਰ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ, ਚੂਨੀ ਤੇ ਲਾਂਡਰਾਂ ਨਾਲ ਜੁੜਦੇ ਹਨ, ਜਿਸ ਕਾਰਨ ਭਾਰੀ ਟਰੈਫਿਕ ਫੋਕਲ ਪੁਆਇੰਟ ਵਿੱਚੋਂ ਲੰਘਦਾ ਹੈ ਅਤੇ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਇਸ ਦਾ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ ਸੁਸਾਇਟੀ ਤੋਂ ਅਸ਼ਵਨੀ ਗਰਗ ਨੇ ਕਿਹਾ ਕਿ ਇਸ ਸਰਕਾਰ ਵਿੱਚ ਮੰਗਾਂ ਦੇ ਹੱਲ ਲਈ ਮੌਕੇ ‘ਤੇ ਹੀ ਫੈਸਲੇ ਹੋ ਰਹੇ ਹਨ। ਉਨ੍ਹਾਂ ਬਿਜਲੀ ਸਪਲਾਈ ਲਈ ਗਰਿੱਡ ਬਣਾਉਣ ਦੀ ਮੰਗ ਕੀਤੀ। ਪਟਿਆਲਾ ਚੈਂਬਰ ਆਫ ਇੰਡਸਟਰੀ ਤੋਂ ਹਰਮਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਫੋਕਲ ਪੁਆਇੰਟ ਵਿੱਚ ਚਾਰ ਪਾਰਕਾਂ ਵਿੱਚੋਂ ਮੁਕੰਮਲ ਹੋ ਚੁੱਕੇ ਹਨ। ਫੋਕਲ ਪੁਆਇੰਟ 1990 ਵਿੱਚ ਬਣਿਆ ਸੀ। ਇੱਥੇ ਕੁੱਝ ਫੈਕਟਰੀਆਂ 24 ਘੰਟੇ ਚਲਦੀਆਂ ਹਨ। ਅਸੁਖਾਵੀਆਂ ਘਟਨਾਵਾਂ ਰੋਕਣ ਲਈ ਸਟਰੀਟ ਲਾਈਟ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦੀ ਐਂਟਰੀ ਉਤੇ ਕਾਫੀ ਟਰੈਫਿਕ ਰਹਿੰਦੀ ਹੈ, ਇਸ ਨੂੰ ਨਵੇਂ ਸਿਰਿਓਂ ਵਿਉਂਤਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...