September 4, 2026, 1:12 pm
----------- Advertisement -----------
HomeNewsBreaking Newsਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ

ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ

Published on

----------- Advertisement -----------

ਸੁਲਤਾਨਪੁਰ ਲੋਧੀ, 23 ਨਵੰਬਰ (ਬਲਜੀਤ ਮਰਵਾਹਾ) : ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤੜਕਸਾਰ ਹੋਈ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ (50) ਦਾ ਅੱਜ ਉਨ੍ਹਾਂ ਦੇ ਪਿੰਡ ਮਨਿਆਲਾ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ।

 ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਪੈਸ਼ਲ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਅਰਪਿਤ ਸ਼ੁਕਲਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਤਪਰ ਰਹੇਗੀ।  

ਅੰਤਿਮ ਸਸਕਾਰ ਉਪਰੰਤ ਸਪੈਸ਼ਲ ਡੀ.ਜੀ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਵਿੱਤੀ ਮਦਦ ਲਈ 2 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਜਸਪਾਲ ਸਿੰਘ ਦੇ ਇਕ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਦਿੱਤੀ ਜਾਵੇਗੀ ਅਤੇ ਦੂਸਰੇ ਨੂੰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 3 ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਜਾਰੀ ।

          ਸ਼ਹੀਦ ਜਸਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਮਲੇਸ਼ ਅਤੇ ਦੋ ਪੁੱਤਰ ਗੁਰਪ੍ਰੀਤ ਅਤੇ ਵਿਸ਼ਾਲ ਛੱਡ ਗਏ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...