August 27, 2026, 11:22 am
----------- Advertisement -----------
HomeNewsLatest Newsਫਿਉਚਰ ਕਰਿਅਰ ਸਲਿਉਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਫਿਉਚਰ ਕਰਿਅਰ ਸਲਿਉਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ (1 ਅਗਸਤ) – ਫਿਉਚਰ ਕਰਿਅਰ ਸਲਿਉਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਵੱਲੋ ਮੈਸਰਜ਼ ਫਿਉਚਰ ਕਰਿਅਰ ਸਲਿਉਸ਼ਨ, ਐਸ.ਸੀ.ਐਫ ਨੰ 112 ਦੂਜੀ ਮੰਜਿਲ, ਫੇਜ਼ 11,ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਉਚਰ ਕਰਿਅਰ ਸਲਿਉਸ਼ਨ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 08 ਜੁਲਾਈ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ, ਡੇਰਾਬਸੀ ਦੀ ਰਿਪੋਰਟ ਮੁਤਾਬਿਕ ਲਾਇਸੰਸੀ ਮੌਕੇ ਤੇ ਹਾਜ਼ਰ ਨਹੀ ਮਿਲਿਆ ਅਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਪੱਤਰ ਇਥੇ ਕੋਈ ਅਜਿਹਾ ਵਿਅਕਤੀ ਨਹੀ ਰਹਿਦਾ ਟਿਪਣੀ ਸਮੇਤ ਵਾਪਿਸ ਪ੍ਰਾਪਤ ਹੋਇਆ। ਇਹ ਨੋਟਿਸ ਲਾਇਸੰਸੀ ਨੂੰ ਉਸ ਦੀ ਈਮੇਲ ਰਾਹੀ ਵੀ ਭੇਜਿਆ ਗਿਆ । ਉਕਤ ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫ਼ਤਰ ਵਿਖੇ ਹਾਜ਼ਰ ਜਾ ਪੇਸ਼ ਨਹੀ ਹੋਇਆ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...