September 10, 2026, 3:48 pm
----------- Advertisement -----------
HomeNewsLatest NewsCIA ਸਟਾਫ਼ ਵੱਲੋਂ ਪਿਸਟਲ ਦੀ ਨੋਕ ‘ਤੇ ਕਾਰ ਖੋਹ ਕਰਨ ਵਾਲੇ ਗਿਰੋਹ...

CIA ਸਟਾਫ਼ ਵੱਲੋਂ ਪਿਸਟਲ ਦੀ ਨੋਕ ‘ਤੇ ਕਾਰ ਖੋਹ ਕਰਨ ਵਾਲੇ ਗਿਰੋਹ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ

Published on

----------- Advertisement -----------

ਮੋਹਾਲੀ : ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਸ਼੍ਰੀ ਸੰਦੀਪ ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁੰਹਿਮ ਦੌਰਾਨ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਸ੍ਰੀ ਅਮਨਦੀਪ ਸਿੰਘ ਬਰਾੜ ਅਤੇ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਗੁਰਸ਼ੇਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਵੱਲੋਂ ਥਾਣਾ ਸਿਟੀ ਖਰੜ ਵਿਖੇ ਮੁੱਕਦਮਾ ਨੰਬਰ 45 ਮਿਤੀ 12-02-2023 ਅ/ਧ 25-54-59 ਆਰਮ ਐਕਟ ਦਰਜ ਰਜਿਸਟਰ ਕਰਵਾ ਕੇ ਦੋਸੀ ਅਰਵਿੰਦ ਸੋਢੀ ਉਰਫ ਬੋਦੀ ਪੁੱਤਰ ਗੁਰਿੰਦਰ ਸਿੰਘ ਵਾਸੀ ਪਿੰਡ ਟਿਲੂ ਅਰਾਈ ਥਾਣਾ ਗੁਰੂ ਹਰਸਹਾਏ ਜਿਲ੍ਹਾ ਫਿਰੋਜਪੁਰ ਨੂੰ 4 ਨਜਾਇਜ਼ ਅਸਲੇ ਸਮੇਤ ਕਾਬੂ ਕਰਕੇ ਮੁੱਕਦਮਾ ਬਾ ਜੁਰਮ ਉਕਤ ਵਿੱਚ ਹਸਬ ਜਾਬਤਾ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।

ਐਸ.ਐਸ.ਪੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਅਰਵਿਦ ਸੋਢੀ ਉਕਤ ਪਹਿਲਾ ਵੀ ਮੋਹਾਲੀ ਵਿੱਚ ਮਿਤੀ 24-11-2022, 25-11-2022 ਅਤੇ 18-12-2022 ਨੂੰ ਕਾਰ ਖੋਹ ਗਿਰੋਹ ਦੇ ਨਾਲ ਪਿਸੇਲ ਪੁਆਇੰਟ ਤੇ ਕਾਰ ਖੋਹ ਕਰਨ ਦੀਆਂ ਵਾਰਦਾਤਾ ਕਰ ਚੁੱਕਾ ਹੈ ਅਤੇ ਕਾਰ ਖੋਹ ਦੀਆ ਵਾਰਦਾਤਾ ਵਿੱਚ ਭਗੌੜਾ ਚੱਲ ਰਿਹਾ ਸੀ। ਜੋ ਦੋਸੀ ਅਰਵਿੰਦ ਸੋਢੀ ਉਰਫ ਬਦੀ ਦੇ ਬਰਖਿਲਾਫ ਮੁਕਦਮੇ ਦਰਜ ਰਜਿਸਟਰ ਹਨ।

ਬ੍ਰਾਮਦਗੀ ਦੌਰਾਨ ਤਿੰਨ ਪਿਸਟਲ .32 ਬੋਰ ਸਮੇਤ 10 ਜਿੰਦਾ ਕਾਰਤੂਸ, ਇੱਕ ਦੇਸੀ ਕੱਟਾ .315 ਬੋਰ ਸਮੇਤ 05 ਜਿੰਦਾ ਕਾਰਤੂਸ ਮਿਲੇ ਹਨ । ਅਰਵਿੰਦ ਸੋਢੀ ਉਰਫ ਬੋਦੀ ਖਿਲਾਫ ਮੁੱਕਦਮਾ ਨੰਬਰ 197 ਮਿਤੀ 29-11-2022 ਅ/ਧ 323,324,336,148,149 ਆਈ.ਪੀ.ਸੀ % 25/27- 54-59 ਆਰਮ ਐਕਟ, ਥਾਣਾ ਸਿਟੀ ਜਲਾਲਾਬਾਦ ਜਿਲ੍ਹਾ ਫਾਜਿਲਕਾ, ਮੁੱਕਦਮਾ ਨੰਬਰ 493 ਮਿਤੀ 24-11-2022 ਅ/ਧ 379ਬੀ,336 ਆਈ.ਪੀ.ਸੀ ਅਤੇ 25-54-59 ਆਰਮ ਐਕਟ ਥਾਣਾ ਸੋਹਾਣਾ ਜਿਲ੍ਹਾ ਐਸ ਏ ਐਸ ਨਗਰ, ਮੁੱਕਦਮਾ ਨੰਬਰ 129 ਮਿਤੀ 25-11-2022 ਅ/ਧ 379ਬੀ ਆਈ.ਪੀ.ਸੀ ਥਾਣਾ ਫੇਸ-11 ਮੋਹਾਲੀ ਜਿਲ੍ਹਾ ਐਸ ਏ ਐਸ ਨਗਰ ਅਤੇ ਮੁੱਕਦਮਾ ਨੰਬਰ 142 ਮਿਤੀ 8-12-2022 ਅ/ਧ 379ਬੀ,341 ਆਈ.ਪੀ.ਸੀ ਅਤੇ 25-54-59 ਆਰਮ ਐਕਟ ਥਾਣਾ ਮਟੋਰ ਜਿਲ੍ਹਾ ਐਸ ਏ ਐਸ ਨਗਰ ਦਰਜ਼ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...