September 6, 2026, 5:19 am
----------- Advertisement -----------
HomeNewsਬਠਿੰਡਾ ‘ਚ ਵਪਾਰੀ ਦੇ ਹੋਏ ਕਤਲ ਦੀ ਮਾਮਲੇ ਵਿੱਚ ਵੱਡਾ ਖੁਲਾਸਾ

ਬਠਿੰਡਾ ‘ਚ ਵਪਾਰੀ ਦੇ ਹੋਏ ਕਤਲ ਦੀ ਮਾਮਲੇ ਵਿੱਚ ਵੱਡਾ ਖੁਲਾਸਾ

Published on

----------- Advertisement -----------

3 ਦਿਨ ਪਹਿਲਾਂ ਬਠਿੰਡਾ ਵਿੱਚ ਹਰਮਨ ਕੁਲਚਾ ਦੇ ਮਾਲਕ ਅਤੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਜੌਹਲ ਉਰਫ਼ ਮੇਲਾ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਡੱਲਾ ਨੇ ਮੰਗਲਵਾਰ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ – ਹਾਲ ਹੀ ਵਿੱਚ, ਮਾਲ ਰੋਡ ਸੰਗਠਨ ਦੇ ਪ੍ਰਧਾਨ ਮੇਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਮੈਂ ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਲਈ ਹੈ। ਮਲਟੀ ਸਟੋਰੀ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਉਨ੍ਹਾਂ ਦਾ ਮੇਲੇ ਨਾਲ ਵਿਵਾਦ ਹੋ ਗਿਆ ਸੀ। ਮੇਲਾ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਉਸ ਦੇ ਕੰਮ ਵਿਚ ਦਖ਼ਲ ਨਾ ਦੇਵੇ, ਪਰ ਉਹ ਸਮਝਣ ਨੂੰ ਤਿਆਰ ਨਹੀਂ ਸੀ। ਜਿਸ ਕਾਰਨ ਅਸੀਂ ਕਤਲ ਕਰ ਦਿੱਤਾ।

ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਇੰਟਰਨੈਟ ਮੀਡੀਆ ਤੋਂ ਮਿਲੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ। ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਸ਼ਨਿਚਰਵਾਰ ਸ਼ਾਮ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ।

ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਆਪਣੇ ਰੈਸਟੋਰੈਂਟ ਦੇ ਬਾਹਰ ਕੁਰਸੀ ‘ਤੇ ਬੈਠਾ ਸੀ।ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜੌਹਲ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜੌਹਲ ਬਠਿੰਡਾ ਦੀ ਮਾਲ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...