September 5, 2026, 9:52 pm
----------- Advertisement -----------
HomeNewsBreaking Newsਮੋਹਾਲੀ 'ਚ ਜੰਮੂ ਦੇ ਗੈਂਗਸਟਰ ਦੀ ਗੋ.ਲੀ ਮਾਰ ਕੇ ਹੱਤਿ.ਆ

ਮੋਹਾਲੀ ‘ਚ ਜੰਮੂ ਦੇ ਗੈਂਗਸਟਰ ਦੀ ਗੋ.ਲੀ ਮਾਰ ਕੇ ਹੱਤਿ.ਆ

Published on

----------- Advertisement -----------

ਮੋਹਾਲੀ ‘ਚ ਸੋਮਵਾਰ (4 ਮਾਰਚ) ਨੂੰ ਜੰਮੂ ਸਥਿਤ ਗੈਂਗਸਟਰ ਰਾਜੇਸ਼ ਡੋਗਰਾ ਉਰਫ ਮੋਹਨ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਏਅਰਪੋਰਟ ਰੋਡ ‘ਤੇ ਸੈਕਟਰ-67 ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਕਰੀਬ 18 ਰਾਊਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਬਦਮਾਸ਼ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ। 

ਦੱਸ ਦਈਏ ਕਿ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਸੰਦੀਪ ਗਰਗ ਮੌਕੇ ’ਤੇ ਪੁੱਜੇ। ਪੁਲਿਸ ਟੀਮ ਨੇ ਮਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਡੋਗਰਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਨਾਲ ਹੀ ਏਡੀਜੀਪੀ ਜਸਕਰਨ ਸਿੰਘ ਨੇ ਕਿਹਾ ਕਿ ਗੈਂਗ ਵਾਰ ਦੇ ਕੋਣ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਾਜੇਸ਼ ਡੋਗਰਾ ਉਰਫ਼ ਮੋਹਨ ਆਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆ ਗਈ। ਬਦਮਾਸ਼ਾਂ ਨੇ ਡੋਗਰਾ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਕਰਨ ਵਾਲੇ ਕਰੀਬ 4 ਬਦਮਾਸ਼ ਸਨ।

ਇਸਤੋਂ ਇਲਵਾ ਰਾਜੇਸ਼ ਖ਼ਿਲਾਫ਼ 8 ਕੇਸ ਦਰਜ ਹਨ। ਪੁਲਸ ਨੇ ਰਾਜੇਸ਼ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਵੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਦੀ ਇੱਕ ਗੱਡੀ ਵੀ ਜ਼ਬਤ ਕੀਤੀ ਹੈ। ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ ਡੋਗਰਾ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਕੁਝ ਅਹਿਮ ਸੂਚਨਾ ਮਿਲੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪੁਲੀਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੋਗਰਾ ਨੂੰ ਕਰੀਬ 10 ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਡੋਗਰਾ ਜੰਮੂ ਤੋਂ ਮੋਹਾਲੀ ਪ੍ਰਾਪਰਟੀ ਦੇ ਕੰਮ ਲਈ ਆਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਆਮ ਜ਼ਿੰਦਗੀ ਜਿਊਣਾ ਚਾਹੁੰਦਾ ਸੀ। ਜਿਸ ਕਾਰਨ ਉਸ ਨੇ ਪ੍ਰਾਪਰਟੀ ਡੀਲਿੰਗ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...