September 8, 2026, 3:19 pm
----------- Advertisement -----------
HomeNewsLatest Newsਮੋਹਾਲੀ ਆਰ.ਪੀ.ਜੀ. ਹਮਲੇ ਦੇ 11ਵੇਂ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਹਾਲੀ ਆਰ.ਪੀ.ਜੀ. ਹਮਲੇ ਦੇ 11ਵੇਂ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ/ਐਸਏਐਸ ਨਗਰ : ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸ਼ੁੁੱਕਰਵਾਰ ਨੂੰ ਇੱਥੇ ਦਿੱਤੀ। ਦੱਸਣਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰ.ਪੀ.ਜੀ. ਹਮਲਾ ਹੋਇਆ ਸੀ।

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਿੰਦੂ, ਜੋ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਹੈ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮਿ੍ਰਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮਿ੍ਰਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਉਨਾਂ ਅੱਗੇ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗਿ੍ਰਫਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ ਸੀ, ਨੂੰ ਦਿੱਲੀ ਪੁਲੀਸ ਨੇ ਗਿ੍ਰਫਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ‘ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ। ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...