ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਅੱਜ ਖਤਮ ਹੋ ਗਿਆ। ਅੱਜ ਮੋਗਾ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ ‘ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ ‘ਤੇ ਲੈ ਗਈ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਾਇਰਿੰਗ ਮਾਮਲੇ (209/21 ਐਫਆਈਆਰ) ਦੇ ਸਬੰਧ ਵਿੱਚ ਮੋਗਾ ਪੁਲਿਸ ਨੂੰ ਰਿਮਾਂਡ ਹਾਸਲ ਹੋਇਆ ਸੀ।
ਦੱਸ ਦੇਈਏ ਕਿ ਦਸੰਬਰ 2021 ‘ਚ ਮੋਗਾ ‘ਚ ਗੋਲੀਆਂ ਚਲਾਉਣ ਵਾਲਾ ਲਾਰੈਂਸ ਬਿਸ਼ਨੋਈ ਦਾ ਸ਼ਾਰਪ ਸ਼ੂਟਰ ਮੋਨੂੰ ਡਾਗਰ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੇ ਮੰਨਿਆ ਸੀ ਕਿ ਉਹ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਹੈ ਅਤੇ ਇਸੇ ਮਾਮਲੇ ਵਿਚ ਮਲੋਟ ਤੋਂ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆਈ ਸੀ ਅਤੇ ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਇਆ ਸੀ 10 ਅਗਸਤ ਨੂੰ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ ਹੋਇਆ ਤਾਂ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੇ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ ਜੋ ਅੱਜ ਖ਼ਤਮ ਹੋ ਗਿਆ। ਅੱਜ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਗਈ ਹੈ।
----------- Advertisement -----------
ਗੈਂਗਸਟਰ ਜੱਗੂ ਭਗਵਾਨਪੁਰੀਆ ਅੱਜ ਮੋਗਾ ਅਦਾਲਤ ‘ਚ ਪੇਸ਼, ਬਟਾਲਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
Published on
----------- Advertisement -----------
----------- Advertisement -----------












