September 4, 2026, 3:29 pm
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂ.ਗ ਵੱਲੋਂ ਮਿੱਥ ਕੇ ਕਤਲ ਕਰਨ ਦੀ...

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂ.ਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗ.ਸਟਰ ਜੱਸਾ ਹੈਪੋਵਾਲ 2 ਪਿਸ.ਤੌਲਾਂ ਸਮੇਤ ਕਾਬੂ

Published on

----------- Advertisement -----------

ਚੰਡੀਗੜ੍ਹ/ਜਲੰਧਰ, 30 ਨਵੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ ‘ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ।
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...