ਕਲੱਬ ਮਾਲਕ ਤੋਂ ਜਬਰੀ ਵਸੂਲੀ ਅਤੇ ਗੋਲੀਬਾਰੀ ਦੇ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਮੁਹਾਲੀ ਪੁਲੀਸ ਨੇ ਫਾਇਰਿੰਗ ਮਾਮਲੇ ਵਿੱਚ ਲਾਰੈਂਸ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ। ਜਿਸ ‘ਤੇ ਅਦਾਲਤ ਨੇ ਉਸ ਦਾ 19 ਨਵੰਬਰ ਤੱਕ 2 ਦਿਨ ਦਾ ਰਿਮਾਂਡ ਦਿੱਤਾ ਹੈ।
ਦੱਸ ਦਈਏ ਕਿ ਇਸ ਸਾਲ 20 ਫਰਵਰੀ ਨੂੰ ਸੈਕਟਰ 78 ਦੇ ਇੱਕ ਕਲੱਬ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਦਾ ਨਾਂ ਸਾਹਮਣੇ ਆਇਆ ਸੀ। ਕਲੱਬ ਦੇ ਮਾਲਕ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਲਾਰੈਂਸ ਦੇ ਨਾਂ ’ਤੇ ਫਿਰੌਤੀ ਲਈ ਧਮਕੀ ਭਰੇ ਫੋਨ ਆਏ ਸਨ।ਇਸੇ ਕੇਸ ਚ ਅੱਜ ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
----------- Advertisement -----------
ਗੈਂਗਸਟਰ ਲਾਰੈਂਸ ਬਿਸ਼ਨੋਈ ਮੋਹਾਲੀ ਦੀ ਅਦਾਲਤ ‘ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ
Published on
----------- Advertisement -----------
----------- Advertisement -----------












