September 15, 2026, 7:00 am
----------- Advertisement -----------
HomeNewsBreaking Newsਡੇਰਾਬੱਸੀ 'ਚ ਗੈਸ ਲੀਕ: ਫੈਕਟਰੀ 'ਚ ਫਟਿਆ ਕੈਮੀਕਲ ਦਾ ਡਰੰਮ

ਡੇਰਾਬੱਸੀ ‘ਚ ਗੈਸ ਲੀਕ: ਫੈਕਟਰੀ ‘ਚ ਫਟਿਆ ਕੈਮੀਕਲ ਦਾ ਡਰੰਮ

Published on

----------- Advertisement -----------

ਡੇਰਾਬੱਸੀ-ਬਰਵਾਲਾ ਰੋਡ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਜ਼ਾਇਲੀਨ ਨਾਂ ਦੇ ਕੈਮੀਕਲ ਦਾ ਡਰੰਮ ਫਟ ਜਾਣ ਦਾ ਮਾਮਲਾ ਸਾਹਮਣੇ ਆਇਆ । ਇਸ ਘਟਨਾ ਦੇ ਬਾਅਦ ਇਲਾਕੇ ਵਿੱਚ ਇਸ ਗੈਸ ਦੀ ਬਦਬੂ ਫੈਲ ਗਈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਅੱਖਾਂ ਵਿੱਚ ਜਲਨ ਦੀ ਸ਼ਿਕਾਇਤ ਹੋਣ ਲੱਗੀ। ਗੈਸ ਲੀਕ ਹੋਣ ਤੋਂ ਬਾਅਦ ਨੇੜਲੇ ਜੀਬੀਪੀ ਹੋਮਜ਼ ਅਤੇ ਹੋਰ ਸੁਸਾਇਟੀਆਂ ਦੇ ਵਸਨੀਕ ਬਾਹਰ ਆ ਗਏ। ਉਨ੍ਹਾਂ ਇਸ ਸਬੰਧੀ ਮੌਕੇ ’ਤੇ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਸਥਾਨਕ ਥਾਣੇ ਦੇ ਇੰਚਾਰਜ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ।
ਥਾਣਾ ਇੰਚਾਰਜ ਜੇ.ਐਸ.ਸੇਖੋਂ ਨੇ ਦੱਸਿਆ ਕਿ ਫੈਕਟਰੀ ਪ੍ਰਬੰਧਕਾਂ ਨੂੰ ਪੁੱਛਣ ’ਤੇ ਪਤਾ ਲੱਗਿਆ ਕਿ ਫੈਕਟਰੀ ਵਿੱਚ ਜ਼ਾਇਲੀਨ ਨਾਮਕ ਕੈਮੀਕਲ ਦਾ ਡਰੰਮ ਫਟ ਗਿਆ। ਇਸ ਕਾਰਨ ਇਲਾਕੇ ਵਿੱਚ ਗੈਸ ਦੇ ਧੂੰਏਂ ਦੇ ਫੈਲਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਅੱਖਾਂ ਵਿੱਚ ਜਲਨ ਹੋਣ ਲੱਗੀ ਹੈ। ਇਹ ਡਰੰਮ ਅਚਾਨਕ ਫਟ ਗਿਆ ਪਰ ਕੈਮੀਕਲ ਘਾਤਕ ਨਾ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਉਨ੍ਹਾਂ ਦੱਸਿਆ ਕਿ ਗੈਸ ਫੈਲਣ ਕਾਰਨ ਸਾਹ ਲੈਣ ਵਿੱਚ ਦਿੱਕਤ ਹੋਣ ‘ਤੇ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਫੈਕਟਰੀ ਪ੍ਰਬੰਧਕਾਂ ਅਨੁਸਾਰ ਫਾਇਰ ਬ੍ਰਿਗੇਡ ਨੇ ਡੇਢ ਘੰਟੇ ਬਾਅਦ ਇਸ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਹ ਰਸਾਇਣ ਘਾਤਕ ਅਤੇ ਖ਼ਤਰਨਾਕ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...