July 28, 2026, 8:29 pm
----------- Advertisement -----------
HomeNewsLatest Newsਪੰਜਾਬ 'ਚ ਕੁਦਰਤੀ ਆਫ਼ਤ ਵਿਚਾਲੇ ਲੀਕ ਹੋਈ ਜ਼ਹਿਰੀਲੀ ਗੈਸ, ਮਚਿਆ ਹੜਕੰਪ

ਪੰਜਾਬ ‘ਚ ਕੁਦਰਤੀ ਆਫ਼ਤ ਵਿਚਾਲੇ ਲੀਕ ਹੋਈ ਜ਼ਹਿਰੀਲੀ ਗੈਸ, ਮਚਿਆ ਹੜਕੰਪ

Published on

----------- Advertisement -----------

ਪੰਜਾਬ ‘ਚ ਮੰਡੀ ਗੋਬਿੰਦਗੜ੍ਹ ਦੇ ਪਿੰਡ ਕੁੱਕੜਮਾਜਰਾ ‘ਚ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ ਹੈ। ਗੈਸ ਲੀਕ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਗੈਸ ‘ਤੇ ਕਾਬੂ ਪਾਉਣ ਆਏ ਫਾਇਰ ਕਰਮੀ ਵੀ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੀਆਂ ਤਿੰਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਸਿਲੰਡਰ ਵਿੱਚੋਂ ਲੀਕ ਹੋ ਰਹੀ ਗੈਸ ਨੂੰ ਬੰਦ ਕਰਨ ਲਈ ਬਚਾਅ ਕਾਰਜ ਸ਼ੁਰੂ ਕਰ ਦਿਤੇ। ਇਸ ਦੌਰਾਨ ਬਚਾਅ ਦਸਤੇ ‘ਚ ਸ਼ਾਮਿਲ ਕੌਂਸਲ ਦੇ ਤਿੰਨ ਅਤੇ ਇੱਕ ਫਾਇਰ ਕਰਮੀ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਇਨ੍ਹਾਂ ਵਿੱਚ ਜਸਕੀਰਤ ਸਿੰਘ ਫਾਇਰਮੈਨ, ਤਰਲੋਚਨ ਸਿੰਘ ਡਰਾਈਵਰ, ਸੁਖਵਿੰਦਰ ਸਿੰਘ ਅਤੇ ਰੋਹਿਤ ਕੁਮਾਰ ਸ਼ਾਮਲ ਹਨ।
ਦੱਸ ਦਈਏ ਕਿ ਮੌਕੇ ‘ਤੇ ਪਹੁੰਚੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਨਗਰ ਕੌਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਸੂਚਨਾ ਮਿਲਦਿਆਂ ਹੀ ਉਹ ਬਚਾਅ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਸਿਲੰਡਰ ‘ਚੋਂ ਲੀਕ ਹੋ ਰਹੀ ਅਮੋਨੀਆ ਗੈਸ ‘ਤੇ ਕਾਬੂ ਪਾ ਲਿਆ ਗਿਆ ਅਤੇ ਬਾਅਦ ‘ਚ ਟੋਆ ਪੁੱਟ ਕੇ ਸਿਲੰਡਰ ਨੂੰ ਦੱਬ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...