September 13, 2026, 12:57 am
----------- Advertisement -----------
HomeNewsBreaking Newsਖੰਨਾ 'ਚ ਨਿਰਮਾਣ ਅਧੀਨ ਫੈਕਟਰੀ 'ਚ ਮਜ਼ਦੂਰਾਂ 'ਤੇ ਡਿੱਗਿਆ ਗੇਟ, 2 ਦੀ...

ਖੰਨਾ ‘ਚ ਨਿਰਮਾਣ ਅਧੀਨ ਫੈਕਟਰੀ ‘ਚ ਮਜ਼ਦੂਰਾਂ ‘ਤੇ ਡਿੱਗਿਆ ਗੇਟ, 2 ਦੀ ਮੌਤ, ਇਕ ਦੀ ਹਾਲਤ ਗੰਭੀਰ

Published on

----------- Advertisement -----------

 ਖੰਨਾ ਦੇ ਦੋਰਾਹਾ ‘ਚ ਨਹਿਰ ਦੇ ਪੁਲ ਰੌਲ ਨੇੜੇ ਨਿਰਮਾਣ ਅਧੀਨ ਇਕ ਫੈਕਟਰੀ ‘ਚ ਹਾਦਸਾ ਵਾਪਰਿਆ। ਫੈਕਟਰੀ ਦਾ ਗੇਟ ਤਿੰਨ ਮਜ਼ਦੂਰਾਂ ’ਤੇ ਡਿੱਗ ਪਿਆ। ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਰੇਸ਼ ਕੁਮਾਰ ਮਹਾਵਰ (32) ਵਾਸੀ ਅੰਬਾਦੀ ਜ਼ਿਲ੍ਹਾ ਦੌਸਾ (ਰਾਜਸਥਾਨ) ਅਤੇ ਵਿਨੋਦ ਸ਼ੋਰ (19) ਵਾਸੀ ਖਰਿਆਣੀ ਜ਼ਿਲ੍ਹਾ ਛਤਰਪੁਰ (ਯੂਪੀ) ਵਜੋਂ ਹੋਈ ਹੈ। ਪੁਲਿਸ ਨੇ ਇਸ ਹਾਦਸੇ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। 

ਜਾਣਕਾਰੀ ਦਿੰਦਿਆਂ ਐਸ.ਐਚ.ਓ ਦੋਰਾਹਾ ਰੋਹਿਤ ਸ਼ਰਮਾ ਨੇ ਦੱਸਿਆ ਕਿ ਨਹਿਰ ਪੁਲ ਰੌਲ ਨੇੜੇ ਮੈਨਸ਼ਨਜ਼ ਸਸਪੈਂਸ਼ਨ ਐਲਐਲਪੀ ਫੈਕਟਰੀ ਦੀ ਉਸਾਰੀ ਚੱਲ ਰਹੀ ਹੈ। ਇਸ ਫੈਕਟਰੀ ਵਿੱਚ ਸੁਰੇਸ਼ ਕੁਮਾਰ, ਵਿਨੋਦ ਸ਼ੋਰ ਅਤੇ ਚੰਦਰਪਾਲ ਕੰਮ ਕਰਦੇ ਸਨ। ਤਿੰਨੋਂ ਫੈਕਟਰੀ ਦੇ ਗੇਟ ਦੀ ਸਫਾਈ ਕਰ ਰਹੇ ਸਨ। ਇਹ ਗੇਟ ਇੱਕ ਸਲਾਈਡ ਸੀ। ਇਸ ਦੌਰਾਨ ਲੋਹੇ ਦਾ ਗੇਟ ਸਲਾਈਡ ਤੋਂ ਬਾਹਰ ਆ ਕੇ ਤਿੰਨ ਮਜ਼ਦੂਰਾਂ ‘ਤੇ ਆ ਡਿੱਗਿਆ। ਜਿਸ ਕਾਰਨ ਸੁਰੇਸ਼ ਅਤੇ ਵਿਨੋਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਇਲ ਦੇ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਉਨ੍ਹਾਂ ਕੋਲ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਪੁੱਜੀਆਂ ਹਨ। ਜਿਸ ਤੋਂ ਬਾਅਦ ਪੁਲਸ ਨੂੰ ਹਾਦਸੇ ਦਾ ਪਤਾ ਲੱਗਾ। ਸੁਰੇਸ਼ ਕੁਮਾਰ ਮਹਾਵਰ ਆਪਣੇ ਪਿੱਛੇ ਪਤਨੀ ਅਤੇ 6 ਸਾਲ ਦਾ ਮਾਸੂਮ ਪੁੱਤਰ ਛੱਡ ਗਿਆ ਹੈ। ਸੁਰੇਸ਼ ਇਕ ਮਹੀਨਾ ਪਹਿਲਾਂ ਹੀ ਰਾਜਸਥਾਨ ਤੋਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਪੰਜਾਬ ਆਇਆ ਸੀ। ਪੁਲੀਸ ਨੇ ਸੁਰੇਸ਼ ਦੇ ਪਿਤਾ ਕਾਲੂ ਰਾਮ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਜਿਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...