November 15, 2026, 9:16 am
----------- Advertisement -----------
HomeNewsBreaking Newsਮੋਹਾਲੀ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਨੌਜਵਾਨ ਨੇ ਤਲਵਾਰ ਨਾਲ ਵੱਢਿਆ

ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਨੌਜਵਾਨ ਨੇ ਤਲਵਾਰ ਨਾਲ ਵੱਢਿਆ

Published on

----------- Advertisement -----------

ਮੋਹਾਲੀ, 8 ਜੂਨ 2024 – ਮੋਹਾਲੀ ‘ਚ ਸ਼ਨੀਵਾਰ ਸਵੇਰੇ ਇਕ ਲੜਕੀ ਦਾ ਸੜਕ ਵਿਚਕਾਰ ਇੱਕ ਨੌਜਵਾਨ ਵੱਲੋਂ ਤਲਵਾਰ ਨਾਲ ਵੱਢ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਮੋਹਾਲੀ ਦੇ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ।

ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਲੜਕੀ ਨੂੰ ਤੁਰੰਤ ਫੇਜ਼-6 ਦੇ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (31) ਵਜੋਂ ਹੋਈ ਹੈ। ਉਹ ਪਿਛਲੇ 9 ਸਾਲਾਂ ਤੋਂ ਇੱਕ ਨਿੱਜੀ ਬੈਂਕ ਦੇ ਕਾਲ ਸੈਂਟਰ ਵਿੱਚ ਕੰਮ ਕਰ ਰਹੀ ਸੀ। ਪੁਲਿਸ ਸੂਤਰਾਂ ਅਨੁਸਾਰ ਮਾਮਲਾ ਪ੍ਰੇਮ ਸਬੰਧਾਂ ਦਾ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ।

ਡੀਐਸਪੀ ਸਿਟੀ-1 ਮੋਹਿਤ ਅਗਰਵਾਲ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਨੌਜਵਾਨ ਨੇ ਹਮਲਾ ਕਿਉਂ ਕੀਤਾ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਘਟਨਾ ਅਨੁਸਾਰ 5 ਲੜਕੀਆਂ ਮੋਰਿੰਡਾ ਤੋਂ ਫੇਜ਼ 5 ਵੱਲ ਆ ਰਹੀਆਂ ਸਨ। ਨਕਾਬਪੋਸ਼ ਨੌਜਵਾਨ ਦਰੱਖਤ ਹੇਠਾਂ ਲੁਕਿਆ ਹੋਇਆ ਸੀ। ਜਿਵੇਂ ਹੀ ਲੜਕੀਆਂ ਦਰਖਤ ਦੇ ਨੇੜੇ ਆਈਆਂ ਤਾਂ ਨੌਜਵਾਨ ਨੇ ਆਪਣੀ ਤਲਵਾਰ ਕੱਢ ਲਈ। ਇਸ ਤੋਂ ਬਾਅਦ ਉਸ ਨੇ ਬਲਜਿੰਦਰ ਕੌਰ ‘ਤੇ ਹਮਲਾ ਕਰ ਦਿੱਤਾ। ਇਹ ਦੇਖ ਕੇ ਹੋਰ ਕੁੜੀਆਂ ਉਥੋਂ ਭੱਜਣ ਲੱਗੀਆਂ। ਬਲਜਿੰਦਰ ਨੇ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਉਸ ‘ਤੇ ਹਮਲਾ ਕਰਦਾ ਰਿਹਾ।

ਨੌਜਵਾਨ ਨੂੰ ਹਮਲਾ ਕਰਦੇ ਦੇਖ ਕੇ ਸਕੂਟਰ ਸਵਾਰ ਵਿਅਕਤੀ ਰੁਕ ਗਿਆ ਪਰ ਨੌਜਵਾਨ ਦੇ ਹੱਥ ਵਿੱਚ ਤਲਵਾਰ ਦੇਖ ਕੇ ਉਹ ਵੀ ਲੜਕੀ ਦੀ ਮਦਦ ਨਾ ਕਰ ਸਕਿਆ। ਇਸ ਤੋਂ ਬਾਅਦ ਲੜਕੀ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਫਿਰ ਵੀ ਨੌਜਵਾਨ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰਦਾ ਰਿਹਾ। ਇਸ ਤੋਂ ਬਾਅਦ ਉਕਤ ਨੌਜਵਾਨ ਉਥੋਂ ਪੈਦਲ ਹੀ ਸੜਕ ਵੱਲ ਰਵਾਨਾ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...