ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 400 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਸੰਬੰਧ ਚ ਉਨ੍ਹਾਂ ਨੇ ਇਕ ਟਵੀਟ ਵੀ ਸਾਂਝਾ ਕੀਤਾ ਹੈ।

ਮੁਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ, ਇਸੇ ਤਹਿਤ ਅੱਜ ਮੈਂ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ,ਅਸੀਂ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। “











