November 15, 2026, 2:14 pm
----------- Advertisement -----------
HomeNewsLatest Newsਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਮਾਕਾ ਟਰਾਫੀ, ਖੇਡ...

ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਮਾਕਾ ਟਰਾਫੀ, ਖੇਡ ਮੰਤਰੀ ਨੇ ਦਿੱਤੀਆਂ ਮੁਬਾਰਕਾਂ

Published on

----------- Advertisement -----------

ਚੰਡੀਗੜ੍ਹ, 15 ਨਵੰਬਰ: ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਕੌਮੀ ਖੇਡ ਪੁਰਸਕਾਰਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ ਅਬਦੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਲਈ ਚੁਣਿਆ ਗਿਆ। ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਖੇਡਾਂ ਵਿੱਚ ਸਰਵੋਤਮ ਰਹਿਣ ਵਾਲੀ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ ਮਾਕਾ ਟਰਾਫੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਰਿਕਾਰਡ 24ਵੀਂ ਵਾਰ ਜਿੱਤੀ ਹੈ। ਖੇਡ ਪੁਰਸਕਾਰਾਂ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਵੇਟਲਿਫਟਰ ਪੰਜਾਬ ਦੇ ਵਿਕਾਸ ਠਾਕੁਰ ਨੂੰ ਅਰਜੁਨਾ ਐਵਾਰਡ, ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰੀਆ ਐਵਾਰਡ ਅਤੇ ਹਾਕੀ ਓਲੰਪੀਅਨ ਧਰਮਵੀਰ ਸਿੰਘ ਨੂੰ ਧਿਆਨ ਚੰਦ ਲਾਈਫ ਟਾਈਮ ਅਚੀਵਮੈਂਟ ਐਵਾਰਡ ਲਈ ਚੁਣਿਆ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈਸ ਚਾਂਸਲਰ ਡਾ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਤੇ ਕੋਚਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਮਾਕਾ ਟਰਾਫੀ ਜਿੱਤੀ ਹੈ। ਖੇਡ ਮੰਤਰੀ ਨੇ ਕੌਮੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚ ਨੂੰ ਵੀ ਮੁਬਾਰਕਬਾਦ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...