June 6, 2026, 6:42 am
----------- Advertisement -----------
HomeNewsLatest Newsਗੋਬਿੰਦ ਸਾਗਰ ਝੀਲ ਹਾਦਸਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਗੋਬਿੰਦ ਸਾਗਰ ਝੀਲ ਹਾਦਸਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ

Published on

----------- Advertisement -----------

ਬੀਤੇ ਦਿਨੀਂ ਜ਼ਿਲ੍ਹਾ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ “ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਭਨੂੜ ਦੇ 7 ਨੌਜਵਾਨਾਂ ਦੇ ਡੁੱਬ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੋਂ ਹਮਦਰਦੀ। ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”

ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਪੰਜਾਬ ਤੋਂ ਸਾਵਣ ਦੇ ਮਹੀਨੇ ਮੰਦਰਾਂ ਦੇ ਦਰਸ਼ਨਾਂ ਲਈ ਆਏ ਸੱਤ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਝੀਲ ਵਿੱਚ ਨਹਾਉਣ ਲਈ ਉਤਰੇ ਸਨ ਅਤੇ ਤੈਰਨਾ ਨਹੀਂ ਜਾਣਦੇ ਸਨ। ਝੀਲ ਦੀ ਡੂੰਘਾਈ ਦਾ ਪਤਾ ਨਾ ਹੋਣ ਕਾਰਨ ਅਚਾਨਕ ਇਕ ਨੌਜਵਾਨ ਡੁੱਬਣ ਲੱਗਾ ਤੇ ਬਾਕੀਆਂ ਨੇ ਚੇਨ ਬਣਾ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਦੇਖਦੇ ਹੀ ਦੇਖਦੇ ਸਾਰੇ ਝੀਲ ‘ਚ ਡੁੱਬ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...