June 25, 2026, 9:23 am
----------- Advertisement -----------
HomeNewsBreaking Newsਲੁਧਿਆਣਾ ਦੇ ਗੁਰਦੁਆਰੇ 'ਚੋਂ ਗੋਲਕ ਚੋਰੀ, 4 ਨੌਜਵਾਨ ਤਾਲੇ ਤੋੜ ਕੇ ਗੋਲਕ...

ਲੁਧਿਆਣਾ ਦੇ ਗੁਰਦੁਆਰੇ ‘ਚੋਂ ਗੋਲਕ ਚੋਰੀ, 4 ਨੌਜਵਾਨ ਤਾਲੇ ਤੋੜ ਕੇ ਗੋਲਕ ਹੀ ਚੱਕ ਕੇ ਲੈ ਗਏ

Published on

----------- Advertisement -----------

ਲੁਧਿਆਣਾ, 23 ਨਵੰਬਰ 2022 – ਜ਼ਿਲ੍ਹਾ ਲੁਧਿਆਣਾ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਸ਼ਰਾਰਤੀ ਅਨਸਰ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਚੋਰੀ ਕਰ ਰਹੇ ਹਨ। ਘਟਨਾ ਥਾਣਾ ਮੇਹਰਬਾਨ ਇਲਾਕੇ ਦੀ ਹੈ। ਦੇਰ ਰਾਤ 4 ਬਦਮਾਸ਼ਾਂ ਨੇ ਰਾਹੋਂ ਰੋਡ ਸਥਿਤ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਗਏ। ਗੁਰਦੁਆਰਾ ਸਾਹਿਬ ‘ਚ ਰੱਖੀ ਗੋਲਕ ਚੋਰ ਲੈ ਗਏ।

ਦੱਸਿਆ ਜਾ ਰਿਹਾ ਹੈ ਕਿ ਗੋਲਕ ‘ਚ ਕਰੀਬ 8 ਤੋਂ 10 ਹਜ਼ਾਰ ਰੁਪਏ ਦੀ ਨਕਦੀ ਸੀ। ਜਦੋਂ ਗ੍ਰੰਥੀ ਹਰਦੇਵ ਸਿੰਘ ਗੁਰਦੁਆਰੇ ਆਇਆ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਗੁਰਦੁਆਰੇ ਦੇ ਗੇਟ ਦਾ ਤਾਲਾ ਟੁੱਟਿਆ ਹੋਇਆ ਹੈ। ਅੰਦਰ ਜਾ ਕੇ ਦੇਖਿਆ ਤਾਂ ਗੋਲਕ ਸੀ ਗਾਇਬ ਸੀ। ਹਰਦੇਵ ਨੇ ਤੁਰੰਤ ਪ੍ਰਧਾਨ ਸੰਤੋਖ ਸਿੰਘ ਅਤੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ।

ਕੈਮਰਿਆਂ ਵਿੱਚ ਮੁਲਜ਼ਮਾਂ ਦੀ ਚੋਰੀ ਦੀ ਵਾਰਦਾਤ ਕੈਦ ਹੋ ਗਈ ਹੈ। ਇਸ ਘਟਨਾ ਨੂੰ ਚਾਰ ਜਾਣਿਆ ਨੇ ਅੰਜਾਮ ਦਿੱਤਾ ਹੈ। ਚਾਰੋਂ ਮੁਲਜ਼ਮਾਂ ਨੇ ਮੂੰਹ ਢਕੇ ਹੋਏ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਸੰਤੋਖ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਲਾਡੋਵਾਲ ਇਲਾਕੇ ‘ਚ ਵੀ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋ ਗਈ ਸੀ ਪਰ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ।

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਲਾਕੇ ਦੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਲੋਨੀਆਂ ਕੱਟੀਆਂ ਗਈਆਂ ਹਨ। ਇਨ੍ਹਾਂ ਹੀ ਕਲੋਨੀਆਂ ਵਿੱਚ ਬਾਹਰੀ ਲੋਕ ਰਹਿੰਦੇ ਹਨ, ਜਿਨ੍ਹਾਂ ਦਾ ਪੁਲੀਸ ਕੋਲ ਵੀ ਕੋਈ ਰਿਕਾਰਡ ਨਹੀਂ ਹੈ। ਅਜੇ ਕੁਝ ਦਿਨ ਪਹਿਲਾਂ ਹੀ ਪਿੰਡ ਵਿੱਚ ਇੱਕ ਟਰੈਕਟਰ ਵੀ ਚੋਰੀ ਹੋ ਗਿਆ ਸੀ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...