August 15, 2026, 3:27 pm
----------- Advertisement -----------
HomeNewsBreaking Newsਗੋਲਡੀ ਬਰਾੜ ਕੈਨੇਡਾ 'ਚ ਵੀ ਹੋਇਆ ਮੋਸਟ ਵਾਂਟੇਡ, 25 ਚੋਟੀ ਦੇ ਅਪਰਾਧੀਆਂ...

ਗੋਲਡੀ ਬਰਾੜ ਕੈਨੇਡਾ ‘ਚ ਵੀ ਹੋਇਆ ਮੋਸਟ ਵਾਂਟੇਡ, 25 ਚੋਟੀ ਦੇ ਅਪਰਾਧੀਆਂ ਦੀ ਸੂਚੀ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 2 ਮਈ 2023 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਉਟ” (BOLO) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ।

ਕੈਨੇਡਾ ਸਰਕਾਰ ਨੇ ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ ‘ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ ‘ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ ‘ਤੇ ਕੀਤੀ ਹੈ।

ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ ‘ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ ‘ਚ ਗੋਲਡੀ ‘ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ‘ਚ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।

ਅਜਿਹੇ ਇਨਪੁਟਸ ਹਨ ਕਿ ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। ਖੁਫੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ‘ਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

ਇਸ ਤੋਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਸੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲ ਕੀਤੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...