November 19, 2026, 6:08 am
----------- Advertisement -----------
HomeNewsBreaking Newsਗੋਲਡੀ ਬਰਾੜ ਦਾ ਨਵਾਂ ਇੰਟਰਵਿਊ: ਕਿਹਾ- ਗੋਗਾਮੇੜੀ ਦਾ ਪ੍ਰਾਪਰਟੀ ਵਿਵਾਦ 'ਚ ਕ+ਤਲ,...

ਗੋਲਡੀ ਬਰਾੜ ਦਾ ਨਵਾਂ ਇੰਟਰਵਿਊ: ਕਿਹਾ- ਗੋਗਾਮੇੜੀ ਦਾ ਪ੍ਰਾਪਰਟੀ ਵਿਵਾਦ ‘ਚ ਕ+ਤਲ, ਹਨੀ ਸਿੰਘ ਤੋਂ ਮੰਗੀ ਫਿਰੌਤੀ, ਸਲਮਾਨ ਖਾਨ ਨੂੰ ਨਹੀਂ ਛੱਡਾਂਗੇ

Published on

----------- Advertisement -----------

ਚੰਡੀਗੜ੍ਹ, 20 ਜਨਵਰੀ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਨਿੱਜੀ ਚੈਨਲ ਨੂੰ ਇੱਕ ਇੰਟਰਵਿਊ ਦਿੱਤਾ ਹੈ। ਜਿਸ ‘ਚ ਉਸ ਨੇ ਕਿਹਾ ਹੈ ਕਿ ਉਹ ਅੱਤਵਾਦੀ ਨਹੀਂ ਹੈ ਅਤੇ ਨਾ ਹੀ ਉਸ ਦਾ ਕਿਸੇ ਦੇਸ਼ ਵਿਰੋਧੀ ਵਿਅਕਤੀ ਨਾਲ ਕੋਈ ਸਬੰਧ ਹੈ।

ਗੋਲਡੀ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ‘ਚ ਦੱਸਿਆ ਕਿ ਰਾਜਸਥਾਨ ਵਿੱਚ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਜਾਇਦਾਦ ਦੇ ਝਗੜੇ ਕਾਰਨ ਕੀਤਾ ਗਿਆ ਹੈ। ਕੈਨੇਡਾ ‘ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਵੀ ਉਸ ਦੀ ਗੈਂਗ ਨੇ ਕਤਲ ਕਰ ਦਿੱਤਾ ਸੀ।

ਉਨ੍ਹਾਂ ਨੇ ਹੀ ਕੈਨੇਡਾ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਬਾਰੀ ਕੀਤੀ ਸੀ। ਗਿੱਪੀ ਸਲਮਾਨ ਕਾਫੀ ਅੱਗੇ-ਪਿੱਛੇ ਘੁੰਮਦਾ ਰਹਿੰਦਾ ਸੀ। ਇਸ ਲਈ ਸਾਨੂੰ ਇਸ ਬਾਰੇ ਵੀ ਸੋਚਣਾ ਪਿਆ। ਉਹ ਸਿੱਧੂ ਮੂਸੇਵਾਲਾ ਪ੍ਰਤੀ ਵੀ ਜ਼ਿਆਦਾ ਪਿਆਰ ਦਿਖਾ ਰਿਹਾ ਸੀ। ਹਰ ਥਾਂ ਉਹ ਸਾਡੇ ਵਿਰੋਧੀ ਗਰੋਹਾਂ ਨਾਲ ਰਲ ਰਿਹਾ ਸੀ। ਉਹ ਪਬਲੀਸਿਟੀ ਹਾਸਲ ਕਰਨ ਲਈ ਬਹੁਤ ਜ਼ਿਆਦਾ ਛਾਲਾਂ ਮਾਰ ਰਿਹਾ ਸੀ, ਇਸ ਲਈ ਉਸ ਨੂੰ ਅਸੀਂ ਆਪਣਾ ਰੁਤਬਾ ਦਿਖਾਉਣ ਲਈ ਅਜਿਹਾ ਕੀਤਾ। ਬੱਸ ਗੋਲੀ ਚਲਾ ਕੇ ਉਸ ਨੂੰ ਚੇਤਾਵਨੀ ਦਿੱਤੀ, ਹੋਰ ਕੁਝ ਨਹੀਂ।

ਉਸ ਨੇ ਰੈਪਰ ਹਨੀ ਸਿੰਘ ਨੂੰ ਪੈਸਿਆਂ ਲਈ ਹੀ ਫੋਨ ਕੀਤਾ ਗਿਆ ਸੀ। ਸਾਡੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ। ਰੈਪਰ ਹਨੀ ਸਿੰਘ ਨੂੰ ਮੈਂ ਖੁਦ ਕਾਲ ਕੀਤੀ ਸੀ।

ਗੋਲਡੀ ਨੇ ਦੱਸਿਆ ਕਿ ਹੁਣ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਉਨ੍ਹਾਂ ਦਾ ਨਿਸ਼ਾਨਾ ਹੈ। ਡੱਲਾ ਕੋਈ ਗੈਂਗਸਟਰ ਨਹੀਂ ਹੈ, ਸਗੋਂ ਨਸ਼ੇੜੀ ਹੈ। ਉਹ ਸਿਰਫ਼ ਚੰਗੇ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਦਾ ਹੈ। ਉਨ੍ਹਾਂ ਕੋਲ ਹੋਰ ਕੋਈ ਕੰਮ ਨਹੀਂ ਹੈ। ਉਹ ਸਿਰਫ਼ ਆਪਣੇ ਲਈ ਲੋਕਾਂ ਤੋਂ ਪੈਸੇ ਇਕੱਠੇ ਕਰ ਰਿਹਾ ਹੈ ਹੋਰ ਕੁਝ ਨਹੀਂ। ਅਸੀਂ ਜਲਦੀ ਹੀ ਡੱਲਾ ਨੂੰ ਵੀ ਮਾਰ ਦੇਵਾਂਗੇ। ਉਹ ਸਾਡੇ ਰਾਡਾਰ ‘ਤੇ ਹੈ। ਜਲਦੀ ਹੀ ਉਸਦਾ ਸਮਾਂ ਵੀ ਆਵੇਗਾ।

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਵੀ ਨਹੀਂ ਛੱਡਣਗੇ। ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ ਹੈ। ਉਹ ਲਾਰੈਂਸ ਭਰਾ ਦਾ ਦੁਸ਼ਮਣ ਹੈ। ਜੋ ਵਿਅਕਤੀ ਲਾਰੈਂਸ ਦਾ ਦੁਸ਼ਮਣ ਹੈ, ਉਹ ਸਾਡਾ ਵੀ ਦੁਸ਼ਮਣ ਹੋਵੇਗਾ। ਸਲਮਾਨ ਖਾਨ ਇੱਕ ਹੰਕਾਰੀ ਬੰਦਾ ਹੈ। ਉਹ ਉਸ ਨੂੰ ਨਹੀਂ ਛੱਡੇਗਾ। ਸਲਮਾਨ ਖਾਨ ਨੇ ਕਈ ਨਵੇਂ ਕਲਾਕਾਰਾਂ ਨੂੰ ਬਾਲੀਵੁਡ ‘ਚ ਕੰਮ ਨਹੀਂ ਕਰਨ ਦਿੱਤਾ। ਸਲਮਾਨ ਖਾਨ ਆਪਣੇ ਆਪ ਨੂੰ ਬਦਮਾਸ਼ ਸਮਝਦਾ ਹੈ। ਅਸੀਂ ਉਸਨੂੰ ਦਿਖਾਵਾਂਗੇ ਕਿ ਬਦਮਾਸ਼ ਕੌਣ ਹਨ। ਸਾਡੀ ਸਲਮਾਨ ਨਾਲ ਦੁਸ਼ਮਣੀ ਸਿਰਫ ਜਾਨਵਰਾਂ ਨੂੰ ਮਾਰਨ ਨੂੰ ਲੈ ਕੇ ਹੈ। ਅਸੀਂ ਕੋਸ਼ਿਸ਼ ਕਰ ਰਹੇ ਹਾਂ, ਸਾਨੂੰ ਜਲਦੀ ਹੀ ਇਸ ਦਾ ਨਤੀਜਾ ਮਿਲੇਗਾ।

ਗੋਲਡੀ ਬਰਾੜ ਨੂੰ 18 ਦਿਨ ਪਹਿਲਾਂ ਭਾਰਤ ਸਰਕਾਰ ਨੇ ਅੱਤਵਾਦੀ ਘੋਸ਼ਿਤ ਕੀਤਾ ਸੀ। ਗੋਲਡੀ ਨੇ ਸੋਸ਼ਲ ਮੀਡੀਆ ‘ਤੇ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਗੋਲਡੀ ਬਰਾੜ ਖ਼ਿਲਾਫ਼ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਹੈ ਪਰ ਉਹ ਫੜਿਆ ਨਹੀਂ ਜਾ ਸਕਿਆ। ਕੁਝ ਸਮਾਂ ਪਹਿਲਾਂ ਇਸ ਦੀ ਲੋਕੇਸ਼ਨ ਕੈਲੀਫੋਰਨੀਆ, ਅਮਰੀਕਾ ਵਿੱਚ ਦੱਸੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...