October 9, 2026, 6:49 am
----------- Advertisement -----------
HomeNewsBreaking Newsਲੁਧਿਆਣਾ 'ਚ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ: ਮੁੱਲਾਂਪੁਰ ਨੇੜੇ ਰੇਲਵੇ...

ਲੁਧਿਆਣਾ ‘ਚ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ: ਮੁੱਲਾਂਪੁਰ ਨੇੜੇ ਰੇਲਵੇ ਟਰੈਕ ਵਿਛਾਉਣ ਦਾ ਕੰਮ ਚੱਲ ਰਿਹਾ ਹੈ, ਕਾਂਟਾ ਬਦਲਣ ਦੌਰਾਨ ਹੋਇਆ ਹਾਦਸਾ

Published on

----------- Advertisement -----------

ਲੁਧਿਆਣਾ, 4 ਅਕਤੂਬਰ 2023 – ਲੁਧਿਆਣਾ ਦੇ ਮੁੱਲਾਂਪੁਰ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ‘ਤੇ ਮੰਗਲਵਾਰ ਦੇਰ ਸ਼ਾਮ ਇਕ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ। ਲੋਕੋ ਪਾਇਲਟ ਨੇ ਤੁਰੰਤ ਮਾਲ ਗੱਡੀ ਨੂੰ ਰੋਕਿਆ ਅਤੇ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਏਆਰਟੀ (ਐਕਸੀਡੈਂਟ ਰਿਲੀਫ ਟਰੇਨ) ਟੀਮ ਦੇ ਅਧਿਕਾਰੀ ਅਤੇ ਕਰਮਚਾਰੀ ਦੇਰ ਰਾਤ ਤੱਕ ਡੱਬਿਆਂ ਨੂੰ ਪਟੜੀ ‘ਤੇ ਚੜ੍ਹਾਉਣ ‘ਚ ਲੱਗੇ ਰਹੇ।

ਦੱਸਿਆ ਗਿਆ ਹੈ ਕਿ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ‘ਤੇ ਰੇਲਵੇ ਟਰੈਕ ਵਿਛਾਉਣ ਦਾ ਕੰਮ ਚੱਲ ਰਿਹਾ ਹੈ। ਮਾਲ ਗੱਡੀ ਲੋਹੇ ਦੇ ਗਾਰਡਰਾਂ ਨਾਲ ਲੱਦੀ ਉੱਥੇ ਜਾ ਰਹੀ ਸੀ। ਕਾਂਟਾ ਬਦਲਦੇ ਸਮੇਂ ਡੱਬੇ ਪਟੜੀ ਤੋਂ ਉਤਰ ਗਏ।

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਐਮਰਜੈਂਸੀ ਹੂਟਰ ਵੱਜਣ ਤੋਂ ਬਾਅਦ ਅਧਿਕਾਰੀ ਤੁਰੰਤ ਚੌਕਸ ਹੋ ਗਏ। ਏਆਰਟੀ (ਐਕਸੀਡੈਂਟ ਰਿਲੀਫ ਟਰੇਨ) ਦੀ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਫ਼ਿਰੋਜ਼ਪੁਰ ਵੱਲ ਜਾ ਰਹੀ ਰੇਲ ਗੱਡੀ ਵਿੱਚ ਵਿਘਨ ਪੈ ਗਿਆ। ਮੌਕੇ ’ਤੇ ਕਰੇਨ ਬੁਲਾ ਕੇ ਮਾਲ ਗੱਡੀ ’ਤੇ ਲੱਦੇ ਲੋਹੇ ਦੇ ਗਰਡਰ ਆਦਿ ਨੂੰ ਉਤਾਰਿਆ ਗਿਆ। ਕਾਫੀ ਮਿਹਨਤ ਤੋਂ ਬਾਅਦ ਰੇਲਗੱਡੀ ਦੇ ਪਹੀਏ ਨੂੰ ਪਟੜੀ ‘ਤੇ ਲਿਆਂਦਾ ਗਿਆ।

ਰੇਲਵੇ ਅਧਿਕਾਰੀ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਉੱਚ ਅਧਿਕਾਰੀ ਇਸ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਡਿਵੀਜ਼ਨ ਅਧਿਕਾਰੀਆਂ ਨੂੰ ਸੌਂਪਣਗੇ।

ਸੂਚਨਾ ਮਿਲਣ ’ਤੇ ਐਸਪੀ ਬਲਰਾਮ ਰਾਣਾ ਵੀ ਪੁਲੀਸ ਫੋਰਸ ਨਾਲ ਪੁੱਜੇ। ਘਟਨਾ ਵਾਲੀ ਥਾਂ ਨੂੰ ਜੀਆਰਪੀ ਅਤੇ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪੁਲਿਸ ਨੇ ਟਰੇਨ ਦੇ ਆਲੇ-ਦੁਆਲੇ ਇਕੱਠੀ ਹੋਈ ਲੋਕਾਂ ਦੀ ਭੀੜ ਨੂੰ ਖਿੰਡਾਇਆ।

ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲੀ ਤਾਂ ਉਹ ਮੌਕੇ ਦਾ ਜਾਇਜ਼ਾ ਲੈਣ ਲਈ ਤੁਰੰਤ ਪੁਲੀਸ ਫੋਰਸ ਨਾਲ ਉਥੇ ਪੁੱਜੇ। ਕੁਝ ਕੋਚ ਯਕੀਨੀ ਤੌਰ ‘ਤੇ ਪਟੜੀ ਤੋਂ ਹੇਠਾਂ ਆ ਗਏ ਹਨ। ਫਿਲਹਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...