November 19, 2026, 1:05 am
----------- Advertisement -----------
HomeNewsBreaking Newsਮਾਲ ਗੱਡੀ ਬਿਨਾਂ ਡਰਾਈਵਰ-ਗਾਰਡ ਦੇ 78 ਕਿਲੋਮੀਟਰ ਪਟੜੀ 'ਤੇ ਦੌੜੀ, ਡਰਾਈਵਰ ਸਟਾਰਟ...

ਮਾਲ ਗੱਡੀ ਬਿਨਾਂ ਡਰਾਈਵਰ-ਗਾਰਡ ਦੇ 78 ਕਿਲੋਮੀਟਰ ਪਟੜੀ ‘ਤੇ ਦੌੜੀ, ਡਰਾਈਵਰ ਸਟਾਰਟ ਕਰਕੇ ਹੈਂਡਬ੍ਰੇਕ ਲਾਉਣੇ ਭੁੱਲਿਆ, ਹੁਸ਼ਿਆਰਪੁਰ ‘ਚ ਰੋਕੀ ਗਈ ਟ੍ਰੇਨ

Published on

----------- Advertisement -----------

ਹੁਸ਼ਿਆਰਪੁਰ, 25 ਫਰਵਰੀ 2024 – ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ ਅਤੇ ਗਾਰਡ ਦੇ ਪੰਜਾਬ ਪਹੁੰਚ ਗਈ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਬਿਨਾਂ ਡਰਾਈਵਰ ਅਤੇ ਗਾਰਡ ਦੇ ਪਟੜੀ ‘ਤੇ ਚੱਲਦੀ ਰਹੀ। ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ ਸਟੇਸ਼ਨ ‘ਤੇ ਲੱਕੜ ਦੇ ਸਟੌਪਰ ਲਗਾ ਕੇ ਇਸ ਨੂੰ ਰੋਕਿਆ ਗਿਆ। ਘਟਨਾ ਤੋਂ ਬਾਅਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਕਠੂਆ ਰੇਲਵੇ ਸਟੇਸ਼ਨ ‘ਤੇ ਮਾਲ ਗੱਡੀ ਦੇ ਡਰਾਈਵਰ ਨੇ ਹੈਂਡ ਬ੍ਰੇਕ ਲਗਾਏ ਬਿਨਾਂ ਹੀ ਇੰਜਣ ਚਾਲੂ ਕਰ ਦਿੱਤਾ ਅਤੇ ਹੇਠਾਂ ਉਤਰ ਗਿਆ। ਪਠਾਨਕੋਟ ਵੱਲ ਢਲਾਨ ਹੋਣ ਕਾਰਨ ਮਾਲ ਗੱਡੀ ਚੱਲਣ ਲੱਗੀ।

ਜਦੋਂ ਰੇਲਵੇ ਅਧਿਕਾਰੀਆਂ ਨੂੰ ਮਾਲ ਗੱਡੀ ਦੇ ਚੱਲਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕਠੂਆ ਰੇਲਵੇ ਸਟੇਸ਼ਨ ‘ਤੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋਏ। ਕੁਝ ਸਮੇਂ ਬਾਅਦ ਮਾਲ ਗੱਡੀ ਨੇ ਰਫ਼ਤਾਰ ਫੜ ਲਈ। ਕੁਝ ਹੀ ਸਮੇਂ ਵਿੱਚ ਮਾਲ ਗੱਡੀ ਦੀ ਰਫ਼ਤਾਰ 60/KM ਪ੍ਰਤੀ ਘੰਟਾ ਤੱਕ ਪਹੁੰਚ ਗਈ।

ਕਠੂਆ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੇ ਤੁਰੰਤ ਪੰਜਾਬ ਦੇ ਪਠਾਨਕੋਟ ਦੇ ਸੁਜਾਨਪੁਰ ਰੇਲਵੇ ਸਟੇਸ਼ਨ ‘ਤੇ ਰੇਲਵੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਉਥੇ ਟਰੇਨ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ। ਰੇਲਵੇ ਲਾਈਨ ‘ਤੇ ਸਟੌਪਰ ਲਗਾਏ ਗਏ ਸਨ। ਇਸ ਵਾਰ ਵੀ ਕੋਸ਼ਿਸ਼ ਅਸਫਲ ਰਹੀ ਅਤੇ ਮਾਲ ਗੱਡੀ ਸਟੇਸ਼ਨ ਪਾਰ ਕਰ ਗਈ। ਇਸ ਤੋਂ ਬਾਅਦ ਪਠਾਨਕੋਟ ਕੈਂਟ, ਕੰਦਰੋੜੀ, ਮੀਰਥਲ, ਬੰਗਲਾ ਅਤੇ ਮੁਕੇਰੀਆਂ ਵਿਖੇ ਵੀ ਮਾਲ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਹੌਲੀ-ਹੌਲੀ ਮਾਲ ਗੱਡੀ ਦੀ ਰਫ਼ਤਾਰ ਘਟਣ ਲੱਗੀ। ਆਖਰ ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ ਸਟੇਸ਼ਨ ‘ਤੇ ਲੱਕੜ ਦੇ ਸਟੌਪਰ ਲਗਾ ਕੇ ਮਾਲ ਗੱਡੀ ਰੋਕੀ ਗਈ।

ਜੰਮੂ ਰੇਲਵੇ ਡਿਵੀਜ਼ਨ ਦੇ ਟਰੈਫਿਕ ਮੈਨੇਜਰ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸੇ ਸੰਭਾਵਿਤ ਸੁਰੱਖਿਆ ਖਾਮੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਸਖ਼ਤ ਸੁਰੱਖਿਆ ਪ੍ਰੋਟੋਕੋਲ ਨੂੰ ਲਾਗੂ ਕਰਨਾ, ਨਿਯਮਤ ਰੱਖ-ਰਖਾਅ ਦੀ ਜਾਂਚ ਅਤੇ ਸਹੀ ਰੇਲ ਬ੍ਰੇਕ ਅਤੇ ਸਿਗਨਲ ਪ੍ਰਣਾਲੀਆਂ ਨੂੰ ਯਕੀਨੀ ਬਣਾਉਣ ਵਰਗੇ ਸਾਵਧਾਨੀ ਦੇ ਉਪਾਅ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...