October 3, 2026, 3:57 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਕਿਸਾਨ ਅੰਦੋਲਨ ਖਤਮ, ਸਰਕਾਰ ਨੇ ਖੇਤੀ ਨੀਤੀ ਦਾ ਖਰੜਾ 20...

ਚੰਡੀਗੜ੍ਹ ‘ਚ ਕਿਸਾਨ ਅੰਦੋਲਨ ਖਤਮ, ਸਰਕਾਰ ਨੇ ਖੇਤੀ ਨੀਤੀ ਦਾ ਖਰੜਾ 20 ਸਤੰਬਰ ਤੱਕ ਸੌਂਪਣ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ ‘ਚ 5 ਦਿਨਾਂ ਤੋਂ ਚੱਲ ਰਹੀ ਕਿਸਾਨਾਂ ਦੀ ਹੜਤਾਲ ਸ਼ੁੱਕਰਵਾਰ ਦੁਪਹਿਰ ਨੂੰ ਖਤਮ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਨੀਆਂ ਮੰਗਾਂ 30 ਸਤੰਬਰ ਤੱਕ ਪੂਰੀਆਂ ਕੀਤੀਆਂ ਜਾਣ। ਇਸ ਵਿੱਚ ਖੇਤੀਬਾੜੀ ਨੀਤੀ ਦੇ ਖਰੜੇ ਨੂੰ ਜਨਤਕ ਕਰਨ ਸਮੇਤ ਕਈ ਮੁੱਦੇ ਸ਼ਾਮਲ ਸਨ। ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਖੇਤੀ ਨੀਤੀ ਦਾ ਖਰੜਾ 20 ਸਤੰਬਰ ਤੱਕ ਸੌਂਪਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੋ ਖੇਤੀ ਨੀਤੀ ਤਿਆਰ ਕੀਤੀ ਗਈ ਹੈ, ਉਸ ਦਾ ਖਰੜਾ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ, ਸਹਿਕਾਰੀ ਬੈਂਕ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕਰੇਗਾ। ਪਿਛਲੇ ਦਿਨੀਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ‘ਤੇ ਚਰਚਾ ਹੋਈ ਹੈ।

ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹਨ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ 15 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦੀ ਇਜਾਜ਼ਤ ਦਿੱਤੀ ਸੀ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਸੀ। ਫਿਰ ਕਿਸਾਨਾਂ ਨੇ ਮੰਗ ਕੀਤੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰਨਗੇ।

ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਮਟਕਾ ਚੌਕ ਪੁੱਜੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...