ਦੁਨੀਆਂ ਭਰ ਵਿੱਚ ਅੱਜ ਨਵਾਂ ਸਾਲ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਹਰ ਕੋਈ ਆਪੋ ਆਪਣੇ ਤਰੀਕੇ ਦੇ ਨਾਲ ਨਵੇਂ ਸਾਲ ਦੀ ਖੁਸ਼ੀ ਮਨਾ ਰਿਹਾ। ਇਸੇ ਲੜੀ ਦੇ ਤਹਿਤ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਇੱਕ ਅਨੋਖਾ ਤੋਹਫਾ ਦਿੱਤਾ ਗਿਆ।
ਦੱਸ ਦਈਏ ਕਿ ਅੱਜ ਨਵੇਂ ਸਾਲ ਮੌਕੇ MP ਸੰਤ ਸੀਚੇਵਾਲ ਵੱਲੋਂ ਸਰਕਾਰੀ ਆਯੁਰਵੇੈਦਿਕ ਡਿਸਪੈਂਸਰੀ ਦੇ ਨਵੀਨੀਕਰਨ ਕਰਨ ਸਬੰਧੀ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਸੰਤ ਸੀਚੇਵਾਲ ਨੇ ਕਿਹਾ ਕਿ ਇਸ ਆਯੁਰਵੇਦਿਕ ਡਿਸਪੈਂਸਰੀ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਦੱਸਿਆ ਕਿ ਉਹਨਾਂ ਵੱਲੋ ਆਪਣੇ ਅਖਤਿਆਰੀ ਫੰਡ ਵਿੱਚੋਂ ਸਾਢੇ ਸੱਤ ਲੱਖ ਰੁਪਏ ਦੀ ਰਾਸ਼ੀ ਜਾਰੀ ਕਰਕੇ ਇਸ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਡਿਸਪੈਂਸਰੀ ਕਰੀਬ 40 – 50 ਸਾਲ ਤੋਂ ਇੱਥੇ ਬਣੀ ਹੋਈ ਹੈ ਅਤੇ ਇਸ ਦੀ ਹਾਲਤ ਬੇਹਦ ਖਸਤਾ ਹੋ ਚੁੱਕੀ ਸੀ। ਇਸ ਬਾਬਤ ਜਦੋਂ ਉਹਨਾਂ ਨੂੰ ਜਾਣਕਾਰੀ ਮਿਲੀ ਤਾਂ ਉਨਾਂ ਲੋਕਾਂ ਦੀ ਸਹੂਲਤ ਅਤੇ ਕਿਸੇ ਅਨਸਖਾਵੀ ਘਟਨਾ ਤੋਂ ਬਚਾ ਸਬੰਧੀ ਇਸ ਆਯੁਰਵੈਦਿਕ ਡਿਸਪੈਂਸਰੀ ਦਾ ਨਵੀਨੀਕਰਨ ਕਰਨ ਦੇ ਲਈ ਅੱਜ ਨੀਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ ਇਸ ਮੌਕੇ ਤੇ ਪ੍ਰਸ਼ਾਸਨਿਕ ਅਮਲਾ ਵੀ ਮੌਜੂਦ ਰਿਹਾ।