August 15, 2026, 11:57 pm
----------- Advertisement -----------
HomeNewsBreaking Newsਪੰਜਾਬ 'ਚ ਅਗਲੇ ਦੋ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਦੇ ਕੱਚੇ...

ਪੰਜਾਬ ‘ਚ ਅਗਲੇ ਦੋ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਦੇ ਕੱਚੇ ਮੁਲਾਜ਼ਮ ਭਲਕੇ ਕਰਨਗੇ ਗੇਟ ਰੈਲੀ

Published on

----------- Advertisement -----------

 ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਕੱਚਾ ਮੁਲਾਜ਼ਮਾਂ ਦੀ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। 

ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੇ ਕੰਮ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਰ ਇਸ ਵਾਰ ਉਹ ਸਰਕਾਰ ਖਿਲਾਫ ਡਟਣਗੇ। 

ਸਰਕਾਰ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਸਬੰਧੀ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਇਸੇ ਕਾਰਨ ਮੁਲਾਜ਼ਮਾਂ ਨੂੰ ਇਹ ਪੈਂਤੜਾ ਅਪਣਾਉਣਾ ਪਿਆ ਹੈ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪ੍ਰਾਈਵੇਟ ਬੱਸਾਂ ਚੱਲਣਗੀਆਂ, ਪਰ ਸਵਾਰੀਆਂ ਦੀ ਗਿਣਤੀ ਬੱਸਾਂ ਦੀ ਗਿਣਤੀ ਨਾਲੋਂ ਕਿਤੇ ਵੱਧ ਹੈ।

 ਨਾਲ ਹੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦੌਰਾਨ ਪੈਸੇ ਦੇ ਕੇ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਕਰਨਾ ਪਵੇਗਾ।ਮੁਲਾਜ਼ਮਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਵਿੱਚ ਬੱਸਾਂ ਨਹੀਂ ਚੱਲਣਗੀਆਂ। ਭਲਕੇ ਪੰਜਾਬ ਭਰ ਵਿੱਚ ਮੁਲਾਜ਼ਮ ਬੱਸ ਸਟੈਂਡਾਂ ਦੇ ਬਾਹਰ ਗੇਟ ਰੈਲੀਆਂ ਕਰਨਗੇ। ਇਸਤੋਂ ਇਲਾਵਾ ਮੁਲਾਜ਼ਮਾਂ ਨੇ 13 ਮਾਰਚ ਦਿਨ ਬੁੱਧਵਾਰ ਨੂੰ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...