September 22, 2026, 8:21 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ

Published on

----------- Advertisement -----------

ਚੰਡੀਗੜ੍ਹ, 19 ਅਗਸਤ, (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ ‘ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...