ਪੰਜਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਇਸ ਦੌਰਾਨ ਸ਼ਹੀਦੀ ਦਿਵਸ ‘ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਹਾਲਾਂਕਿ, ਇਹ ਹੁਕਮ ਪ੍ਰੀਖਿਆ ਲੈਣ ਵਾਲੀਆਂ ਸੰਸਥਾਵਾਂ ‘ਤੇ ਲਾਗੂ ਨਹੀਂ ਹੋਣਗੇ।