September 9, 2026, 5:01 pm
----------- Advertisement -----------
HomeNewsਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ...

ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ

Published on

----------- Advertisement -----------

ਚੰਡੀਗੜ੍ਹ, 20 ਸਤੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਹੁਣ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਕਿਸੇ ਵੀ ਪ੍ਰਾਜੈਕਟ ਲਈ ਡਰੇਨੇਜ ਵਿੰਗ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਇਹ ਦੇਖਿਆ ਗਿਆ ਹੈ ਕਿ ਚੋਅ/ਡਰੇਨ, ਨਦੀਆਂ ਆਦਿ ਵਿਚ ਕਈ ਥਾਵਾਂ ‘ਤੇ ਹੜ੍ਹ ਦੇ ਪਾਣੀ ਦੇ ਵਹਾਅ ਵਿਚ ਰੁਕਾਵਟ ਆਈ ਹੈ, ਜਿਸ ਕਾਰਨ ਜਨਤਕ ਸੰਪਤੀ ਅਤੇ ਨਿੱਜੀ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਨੂੰ ਦੇਖਦਿਆਂ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਡਰੇਨ/ਨਦੀ/ਚੋਅ ਦੇ ਕਿਨਾਰੇ ਤੋਂ 150 ਮੀਟਰ ਦੀ ਦੂਰੀ ਦੇ ਘੇਰੇ ਵਿੱਚ ਪੈਂਦੇ ਪ੍ਰਾਜੈਕਟਾਂ ਨੂੰ ਡਰੇਨੇਜ ਵਿੰਗ ਤੋਂ ਐਨ.ਓ.ਸੀ. ਦੀ ਲੋੜ ਹੋਵੇਗੀ।

ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਸੁਖਾਲੀ ਬਣਾਉਣ ਲਈ ਇਸ ਦੇ ਨਾਲ ਹੀ ਸਮਰੱਥ ਅਥਾਰਟੀਆਂ ਨੂੰ ਪ੍ਰਾਜੈਕਟ ਦੇ ਖੇਤਰ ਦੇ ਅਨੁਸਾਰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਕੰਪਨੀ/ਏਜੰਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਦੇ ਨਾਲ ਹੀ ਦੋ ਏਕੜ ਤੱਕ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਐਕਸੀਅਨ, 2 ਤੋਂ 25 ਏਕੜ ਤੱਕ ਰਕਬੇ ਲਈ ਚੀਫ ਇੰਜਨੀਅਰ ਅਤੇ 25 ਏਕੜ ਤੋਂ ਵੱਧ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਸਰਕਾਰ ਕੋਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...