June 5, 2026, 12:29 pm
----------- Advertisement -----------
HomeNewsਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਸੋਮਵਾਰ ਤੋਂ ਸਵੇਰੇ 9 ਵਜੇ ਖੁਲ੍ਹਣਗੇ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਸੋਮਵਾਰ ਤੋਂ ਸਵੇਰੇ 9 ਵਜੇ ਖੁਲ੍ਹਣਗੇ

Published on

----------- Advertisement -----------

ਐਸ ਏ ਐਸ ਨਗਰ, 15 ਅਕਤੂਬਰ (ਬਲਜੀਤ ਮਰਵਾਹਾ): ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਸਮੇਂ ਵਿਚ 16 ਅਕਤੂਬਰ ਤੋਂ ਤਬਦੀਲੀ ਹੋ ਜਾਵੇਗੀ ।
ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਹੁਣ ਸਵੇਰੇ 9 ਵਜੇ ਖੁਲ੍ਹਣਗੀਆਂ ਤੇ 3 ਵਜੇ ਬੰਦ ਹੋਣਗੀਆਂ l ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ, ਜਿਨ੍ਹਾਂ ਦਾ ਸਮਾਂ ਹੁਣ ਸਵੇਰੇ 9 ਤੋਂ 3 ਵਜੇ ਤਕ ਹੋਵੇਗਾ।
ਡਾ. ਮਹੇਸ਼ ਕੁਮਾਰ ਨੇ ਸਪਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਰਹੇਗਾ, ਇਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ ਜਦਕਿ ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ 5 ਵਜੇ ਤਕ ਹੁੰਦਾ ਹੈl

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...