October 26, 2026, 9:42 pm
----------- Advertisement -----------
HomeNewsBreaking Newsਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ 'ਤੇ ਕਾਰਵਾਈ ਕਰਨ ਤੋਂ ਮੁੱਕਰ...

ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ‘ਤੇ ਕਾਰਵਾਈ ਕਰਨ ਤੋਂ ਮੁੱਕਰ ਰਹੀ ਸਰਕਾਰ – ਬੀਬੀ ਰਾਮੂੰਵਾਲੀਆ

Published on

----------- Advertisement -----------

ਮੁਹਾਲੀ, 26 ਜੁਲਾਈ 2022 – ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਰਨ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਨ੍ਹਾਂ ਮਾਮਲਿਆਂ ਨੂੰ ਪੰਜ ਸਾਲ ਲਮਕਾਇਆ ਅਤੇ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕੀਤੀ।

ਵੋਟਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਸਖ਼ਤ ਸਜ਼ਾਵਾਂ ਦਿਆਂਗੇ। ਪਰ ਸਰਕਾਰ ਬਣੀ ਨੂੰ ਅੱਜ 133 ਦਿਨ ਬੀਤ ਜਾਣ ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਬੀਤੇ ਦਿਨ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਵਿਧਾਨ ਸਭਾ ਸਪੀਕਰ ਸਾਬ ਨੇ ਇਨਸਾਫ਼ ਮੋਰਚੇ ਨਾਲ ਮਿਲ ਕੇ ਦੋਸ਼ੀਆਂ ਤੇ ਕਾਰਵਾਈ ਲਈ ਛੇ ਮਹੀਨੇ ਦਾ ਹੋਰ ਸਮਾਂ ਮੰਗਿਆ।

ਬੀਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਮੌਜੂਦਾ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਸਰਕਾਰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮੁੱਦਿਆਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕਰ ਰਹੀ। ਉਨ੍ਹਾਂ ਵਿਧਾਨ ਸਭਾ ਵਿੱਚ ਵੀ ਇਸ ਮੁੱਦੇ ਨੂੰ ਉਠਾਇਆ ਕਿ ਪੰਜਾਬ ਸਰਕਾਰ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਬੀਬੀ ਨੇ ਸਰਕਾਰ ਤੇ ਸਵਾਲ ਉਠਾਇਆ ਕਿ, ਸਰਕਾਰ ਜਾਂਚ ਕਮੇਟੀ ਵਿਚ ਕੁੰਵਰ ਵਿਜੇ ਪ੍ਰਤਾਪ ਜੀ ਨੂੰ ਸ਼ਾਮਿਲ ਕਿਉਂ ਨਹੀਂ ਕਰ ਰਹੇ ?

ਬੀਬੀ ਰਾਮੂਵਾਲੀਆ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਬੇਅਦਬੀ ਦੇ ਮੁੱਦਿਆਂ ਨੂੰ ਲਮਕਾ ਰਹੇ ਹਨ ਅਤੇ ਆਪਣੇ ਵਾਅਦੇ ਤੋਂ ਮੁੱਕਰ ਰਹੇ ਹਨ ਜਦਕਿ ਇਹ ਸਭ ਤੋਂ ਗੰਭੀਰ ਮਾਮਲਾ ਹੈ। ਉਨ੍ਹਾਂ ਨਾ ਕਿਹਾ ਕਿ ਭਗਵੰਤ ਮਾਨ ਜੀ ਨੇ ਪੰਜ ਸਿੰਘਾਂ ਨੂੰ ਜਾਂਚ ਰਿਪੋਰਟ ਸੌਂਪ ਕੇ ਮਹਿਜ ਇਕ ਡਰਾਮਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...