July 25, 2026, 1:19 pm
----------- Advertisement -----------
HomeNewsLatest Newsਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ 'ਚ ਕੋਈ...

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ‘ਚ ਕੋਈ ਖੋਟ ਨਹੀਂ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸੰਬੋਧਨ ਕਰਦਿਆਂ ਕਹੀ। ਮੀਤ ਹੇਅਰ ਨੇ ਸੂਬਾ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪਹਿਲੇ ਛੇ ਮਹੀਨਿਆਂ ਵਿੱਚ ਹੀ ਉਹ ਵੱਡੇ ਕੰਮ ਕਰ ਦਿੱਤੇ ਜੋ ਪਿਛਲੀਆਂ ਸਰਕਾਰਾਂ ਨੇ ਪੰਜ ਸਾਲ ਦੌਰਾਨ ਵੀ ਨਹੀਂ ਕਰਦੀਆਂ।ਪੰਜਾਬ ਵਿੱਚ ਪਹਿਲਾਂ ਵੋਟਾਂ ਵਾਲੇ ਸਾਲ ਹੀ ਥੋੜ੍ਹੇ ਬਹੁਤੇ ਕੰਮ ਕੀਤੇ ਜਾਂਦੇ ਸਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਛੇ ਮਹੀਨਿਆਂ ਵਿੱਚ ਹੀ 600 ਯੂਨਿਟ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕ, ਨਾਜਾਇਜ਼ ਕਬਜ਼ੇ ਛੁਡਵਾਏ, 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਾ, 26000 ਤੋਂ ਵੱਧ ਸਰਕਾਰੀ ਨੌਕਰੀਆਂ, ਇਕ ਵਿਧਾਇਕ, ਇਕ ਪੈਨਸ਼ਨ ਜਿਹੇ ਵੱਡੇ ਫ਼ੈਸਲੇ ਕੀਤੇ।ਆਉਣ ਵਾਲੇ ਸਮੇਂ ਵਿੱਚ 150 ਜਨਤਕ ਖੱਡਾਂ ਤੇ 100 ਕਮਰਸ਼ੀਅਲ ਖੱਡਾਂ ਤੋਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣ ਦਾ ਟੀਚਾ ਹੈ। ਪੰਜਾਬ ਵਿੱਚ ਰੋਜ਼ਾਨਾ ਮਜ਼ਦੂਰਾਂ ਨੂੰ ਰੇਤੇ ਦੀ ਭਰਾਈ ਲਈ ਚੰਗੇ ਪੈਸੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਦਿੱਤੇ ਕਮਰਸ਼ੀਅਲ ਖੱਡਾਂ ਦੇ ਠੇਕੇ ਜਲਦ ਖਤਮ ਹੋਣਗੇ। ਸੂਬਾ ਸਰਕਾਰ 100 ਕਮਰਸ਼ੀਅਲ ਖੱਡਾਂ ਤੋਂ ਵੀ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਰੇਤਾ ਮਿਲਣ ਲੱਗੇਗਾ। ਹੁਣ 32 ਜਨਤਕ ਖੱਡਾਂ ਤੋਂ ਲੋਕਾਂ ਨੂੰ ਟਰੈਕਟਰ-ਟਰਾਲੀ ਰਾਹੀਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲ ਰਿਹਾ ਹੈ। ਇਹ ਜਨਤਕ ਖੱਡਾਂ ਦੀ ਗਿਣਤੀ ਵੀ 150 ਕਰਨ ਦਾ ਟੀਚਾ ਹੈ।ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਵਿਖੇ ਜਨਤਕ ਖੱਡ ਦਾ ਉਦਘਾਟਨ ਕੀਤਾ ਗਿਆ, ਉੱਥੋਂ ਰੋਜ਼ਾਨਾ 200 ਟਰਾਲੀ ਲੋਕ ਭਰ ਕੇ ਜਾ ਰਹੇ ਹਨ। ਇਸ ਨਾਲ ਕਿਰਤੀਆਂ ਨੂੰ ਵੀ ਦਿਨ ਵਿੱਚ ਚੰਗੀ ਕਮਾਈ ਹੁੰਦੀ ਹੈ। ਪੰਜਾਬ ਵਿੱਚ ਇਸ ਫ਼ੈਸਲੇ ਨਾਲ ਕਹੀਆਂ-ਬੱਠਲਾਂ ਨਾਲ ਰੇਤੇ ਦੀ ਟਰਾਲੀ ਭਰਨ ਵਾਲੀ ਲੇਬਰ ਨੂੰ ਵੱਡਾ ਫ਼ਾਇਦਾ ਹੋਇਆ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ਼ ਹੈ ਅਤੇ ਵਿਰੋਧੀਆਂ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ ਹਾਲਾਂਕਿ ਕਰਾਈਮ ਰੇਟ ਦੇ ਮਾਮਲੇ ਵਿੱਚ ਪੰਜਾਬ 17ਵੇਂ ਸਥਾਨ ਉੱਤੇ ਹੈ। ਉਨ੍ਹਾਂ ਕੌਮੀ ਅਪਰਾਧਕ ਰਿਕਾਰਡ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸੂਬਿਆਂ ਵਿੱਚ ਅਪਰਾਧ ਦੀ ਦਰ ਬਹੁਤ ਜ਼ਿਆਦਾ ਹੈ। ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕਾਂਗਰਸੀ ਵਿਧਾਇਕ ਪੰਜਾਬ ਨੂੰ ਬਿਨਾਂ ਕਿਸੇ ਕਾਰਨ ਤੇ ਤੱਥ ਤੋਂ ਬਦਨਾਮ ਕਰਨ ਦਾ ਇਕ ਵੀ ਮੌਕਾ ਨਹੀਂ ਛੱਡਦੇ ਪਰ ਉਨ੍ਹਾਂ ਦੀ ਹੀ ਪਾਰਟੀ ਨੇ ਹੀ ਪੰਜਾਬ ਵਿੱਚ 8 ਵਾਰ ਰਾਸ਼ਟਰਪਤੀ ਰਾਜ ਲਗਾਇਆ, ਦਿੱਲੀ ਵਿੱਚ ਸਿੱਖ ਕਤਲੇਆਮ ਅਤੇ ਪੰਜਾਬ ਵਿੱਚ ਕਾਲਾ ਦੌਰ ਲਿਆਂਦਾ।ਪੰਜਾਬ ਵਿੱਚ ਗੈਂਗਸਟਰ ਕਲਚਰ ਪਿਛਲੀਆਂ ਸਰਕਾਰਾਂ ਦੀ ਦੇਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...