September 17, 2026, 9:48 am
----------- Advertisement -----------
HomeNewsLatest Newsਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ...

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ ਵਿੱਚ 20 ਸਰਕਾਰੀ ਕੈਟਲ ਪੌਂਡਜ ਦੇ ਵਿੱਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 10,024 ਅਵਾਰਾ ਪਸ਼ੂ ਹਨ।

ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ ‘ਤੇ 10 ਗਊਸਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਡਾ ਨਿੱਜਰ ਨੇ ਕਿਹਾ ਕਿ ਸਹਿਰੀ ਸਥਾਨਕ ਸੰਸਥਾਵਾਂ ਵੱਲੋਂ ਲਗਭਗ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲਬਧ ਕਾਊਸੈਸ ਦੇ ਫੰਡਾਂ ਮੁਤਾਬਿਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...