ਅੱਜ ਤੋਂ ਲੁਧਿਆਣਾ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਤੋਂ ਹਰ ਇਕ ਦਾਣਾ ਖਰੀਦਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀਆਂ 108 ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
ਸਾਹਨੀ ਨੇ ਦੱਸਿਆ ਕਿ ਸਾਰੇ ਖਰੀਦ ਕੇਂਦਰਾਂ ‘ਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨਾ ਵੀ ਕਾਫੀ ਮਾਤਰਾ ‘ਚ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਦਾਣਾ ਮੰਡੀਆਂ ਵਿੱਚੋਂ ਤੁਰੰਤ ਚੁੱਕਣ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
----------- Advertisement -----------
ਲੁਧਿਆਣਾ ‘ਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ; ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ
Published on
----------- Advertisement -----------
----------- Advertisement -----------












