October 6, 2026, 6:22 am
----------- Advertisement -----------
HomeNewsBreaking Newsਬੈਂਸ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ...

ਬੈਂਸ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਕੀਤਾ ਮੁਅੱਤਲ

Published on

----------- Advertisement -----------
  • ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ‘ਚ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਕੀਤਾ ਮੁਅੱਤਲ
  • ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਬੈਂਸ ਨੂੰ ਭੇਜੀ ਸੀ ਸ਼ਿਕਾਇਤ
  • ਪ੍ਰਿੰਸੀਪਲ ਸਕੂਲ ‘ਚ ਸ਼ਰਾਬ ਪੀ ਕੇ ਡਿਊਟੀ ਕਰਨ ਆਉਂਦਾ ਹੈ

ਰੋਪੜ, 9 ਅਗਸਤ 2023 – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਜ਼ਿਲ੍ਹਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਬੈਂਸ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।

ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਸਿੱਖਿਆ ਮੰਤਰੀ ਵੱਲੋਂ ਅਚਨਚੇਤ ਸਕੂਲ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਸਿੱਖਿਆ ਮੰਤਰੀ ਨੇ ਦੇਖਿਆ ਕਿ ਪ੍ਰਿੰਸੀਪਲ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ। ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਬੈਂਸ ਵੱਲੋਂ ਮੁਅੱਤਲ ਕੀਤਾ ਗਿਆ।

ਉੱਠੇ ਹੀ ਬੈਂਸ ਵੱਲੋਂ ਪ੍ਰਿੰਸੀਪਲ ਨੂੰ ਸ਼ਰਾਬ ਪੀਂਦੇ ਦੇਖ ਕੇ ਸ਼ਿਕਾਇਤ ਨਾ ਕਰਨ ਵਾਲੇ ਸਾਥੀ ਅਧਿਆਪਕਾਂ ਦੀ ਵੀ ਕਲਾਸ ਲਾਈ ਗਈ ਅਤੇ ਸਿੱਖਿਆ ਮੰਤਰੀ ਨੇ ਫੌਰੀ ਫੈਸਲਾ ਲੈਂਦਿਆਂ ਸ਼ਰਾਬ ਪੀਣ ਦੇ ਦੋਸ਼ ‘ਚ ਪ੍ਰਿੰਸੀਪਲ ਅਤੇ ਸਹਿਯੋਗੀ ਸਾਥੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਅਤੇ ਬਾਕੀ ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਸਕੂਲ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਜਾਰੀ ਕੀਤੀ।

ਇੱਥੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਮੀਡੀਆ ਨੂੰ ਇਸ ਗੱਲ ਦਾ ਪਤਾ ਲੱਗ ਜਾਂਦਾ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਕਾਫੀ ਬਦਨਾਮ ਹੋ ਜਾਣੀ ਸੀ, ਇਸ ਲਈ ਗਲਤੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਬਹੁਤ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...