September 15, 2026, 3:17 am
----------- Advertisement -----------
HomeNewsLatest Newsਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ 29...

ਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ 29 ਹਜ਼ਾਰ ਖੁਰਾਕਾਂ ਮੋਗਾ ਭੇਜੀਆਂ

Published on

----------- Advertisement -----------

ਮੋਗਾ, 23 ਜੁਲਾਈ: ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਮੰਤਰੀ ਅਤੇ ਨਿਰਦੇਸ਼ਕ ਪਸ਼ੂ ਪਾਲਣ ਡਾ. ਜੀ.ਐਸ ਬੇਦੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਸ਼ੂਆ ਲਈ ਬਰੂਸੀਲੋਸਿਸ ਬਿਮਾਰੀ ਤੋ ਬਚਾਓ ਵਾਸਤੇ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਸੈਨਬਰੂ-ਓ ਫਰੀਜ਼ ਡਰਾਈਡ ਵੈਕਸੀਨ ਸਟਰੇਨ-19 ਦੀਆਂ 29,000 ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਹ ਖੁਰਾਕਾਂ 2 ਐਮ.ਐਲ. ਪ੍ਰਤੀ ਪਸ਼ੂ ਦੇ ਹਿਸਾਬ ਨਾਲ ਕੇਵਲ 4 ਤੋ 8 ਮਹੀਨੇ ਦੀਆਂ ਕੱਟੀਆਂ ਅਤੇ ਵੱਛੀਆਂ ਦੇ ਚਮੜੀ ਦੇ ਥੱਲੇ ਬਿਲਕੁਲ ਮੁਫ਼ਤ ਲਗਾਈਆਂ ਜਾਣੀਆਂ ਹਨ।

ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ ਮੋਗਾ ਡਾ: ਹਰਵੀਨ ਕੌਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਹ ਵੈਕਸੀਨ ਕੱਟੀਆਂ/ਵੱਛੀਆਂ ਦੇ ਜਰੂਰ ਲਗਵਾ ਲੈਣ। ਇਹ ਸਹੂਲਤ ਸਰਕਾਰ ਵੱਲੋਂ ਮੁਫ਼ਤ ਵਿੱਚ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਜਿਸ ਵਿੱਚ ਪਸ਼ੂ 7 ਮਹੀਨੇ ਤੇ ਫਲ ਸੁੱਟ ਜਾਂਦਾ ਹੈ ਅਤੇ ਕਦੇ ਦੁੱਧ ਨਹੀ ਦਿੰਦਾ। ਇਹ ਬਿਮਾਰੀ ਇੱਕ ਪਸ਼ੂ ਤੋ ਦੂਸਰੇ ਪਸ਼ੂ ਨੂੰ ਸਹਿਜੇ ਹੀ ਹੋ ਜਾਂਦੀ ਹੈ ਅਤੇ ਇਸ ਦਾ ਕੋਈ ਇਲਾਜ ਵੀ ਉਪੱਲਬਧ ਨਹੀ ਹੈ, ਪ੍ਰੰਤੂ ਜੇਕਰ ਇਹ ਵੈਕਸੀਨ ਸਮੇਂ ਸਿਰ ਪਸ਼ੂ ਦੇ ਲੱਗ ਜਾਵੇ ਤਾਂ ਮਾਦਾ ਕਟਰੂ ਸਾਰੀ ਉਮਰ ਵਾਸਤੇ ਇਸ ਬਿਮਾਰੀ ਤੋ ਮੁਕਤ ਹੋ ਜਾਂਦਾ ਹੈ।

ਜਿਕਰਯੋਗ ਹੈ ਕਿ ਇਹ ਬਿਮਾਰੀ ਜੂਨੋਸਿਸ ਮੱਹਤਤਾ ਰੱਖਦੀ ਹੈ, ਮਤਲਬ ਪਸ਼ੂਆਂ ਤੋ ਮੱਨੁਖਾਂ ਨੂੰ ਵੀ ਹੋ ਸਕਦੀ ਹੈ। ਜਿਸ ਨਾਲ ਮੱਨੁਖਾਂ ਵਿੱਚ ਜੋੜਾਂ ਦੇ ਦਰਦ, ਬੁਖਾਰ, ਪਤਾਲੂਆ ਦੀ ਸੋਜ਼ ਆਦਿ ਲੱਛਣ ਪਾਏ ਜਾਂਦੇ ਹਨ ਅਤੇ ਇਸ ਦਾ ਇਲਾਜ ਕਾਫੀ ਔਖਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...